ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੰਤਰੀ ਮੰਡਲ ਦੀ ਸੂਚੀ ਤਿਆਰ ਹੋ ਗਈ ਹੈ। ਕੈਬਨਿਟ ‘ਚ 7 ਨਵੇਂ ਚਿਹਰਿਆਂ ਦੀ ਐਂਟਰੀ ਹੋਵੇਗੀ। ਖ਼ਬਰਾਂ ਅਨੁਸਾਰ ਇਨ੍ਹਾਂ ਵਿੱਚ ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜ਼ੀਆਂ, ਪ੍ਰਗਟ ਸਿੰਘ, ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ, ਰਾਣਾ ਗੁਰਜੀਤ ਸਿੰਘ, ਰਾਜਾ ਵੜਿੰਗ ਨੂੰ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਗਿਆ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਤਰੀਆਂ ਨੂੰ ਸਹੁੰ ਚਕਾਉਣ ਦੇ ਲਈ ਪੰਜਾਬ ਦੇ ਰਾਜਪਾਲ ਕੋਲ ਸਮਾਂ ਲੈਣ ਲਈ ਪਹੁੰਚੇ ਹਨ। ਸੂਤਰਾਂ ਅਨੁਸਾਰ ਇਨ੍ਹਾਂ ‘ਚ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਕਾਂਗੜ ਦੀ ਛੁੱਟੀ ਕਰ ਦਿੱਤੀ ਗਈ ਹੈ।