ਪੰਜਾਬ ਲੋਕ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚੋਣਾਂ ਅੱਗੇ ਪਾਉਣ ਦੀ ਕੀਤੀ ਮੰਗ

0
87

ਪੰਜਾਬ ਲੋਕ ਕਾਂਗਰਸ ਨੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ ਅੰਦਰ ਚੋਣਾਂ ਅੱਗੇ ਪਾਏ ਜਾਣ ਦੀ ਮੰਗ ਦਾ ਸਮਰਥਨ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣੀਆਂ ਤੈਅ ਹੋਈਆਂ ਹਨ ਪਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਵੱਡੀ ਗਿਣਤੀ ਚ ਲੋਕ ਪੰਜਾਬ ਤੋਂ ਬਨਾਰਸ ਜਾਂਦੇ ਹਨ।

ਇਸ ਸਬੰਧ ਵਿਚ ਪਾਰਟੀ ਜਨਰਲ ਸਕੱਤਰ ਕਮਲ ਸੈਣੀ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖੀ ਇਕ ਚਿੱਠੀ ਚ ਕਿਹਾ ਹੈ ਕਿ ਚੋਣਾਂ ਦੀ ਤਰੀਕ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ ਤੈਅ ਕੀਤੀ ਗਈ ਹੈ ਅਤੇ ਸਾਲਾਨਾ ਧਾਰਮਿਕ ਯਾਤਰਾ ਦੇ ਚਲਦਿਆਂ ਕਈ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ।

ਪੀਐਲਸੀ ਆਗੂ ਨੇ ਕਿਹਾ ਕਿ ਚੋਣ ਕਮਿਸ਼ਨ ਲਈ ਪੰਜਾਬ ਚ ਵੋਟਿੰਗ ਦੀ ਤਰੀਕ ਚ ਬਦਲਾਅ ਕਰਨਾ ਮੁਸ਼ਕਿਲ ਨਹੀਂ ਹੋਵੇਗਾ ਕਿਉਂਕਿ ਬਾਕੀ ਸਭ ਕੁੱਝ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਚ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਪਾਲਣ ਕਰਦੇ ਹਨ ਅਤੇ ਵੱਡੀ ਗਿਣਤੀ ਚ ਲੋਕ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਬਨਾਰਸ ਦੀ ਧਾਰਮਿਕ ਯਾਤਰਾ ਤੇ ਜਾਂਦੇ ਹਨ।

ਇਸ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਤੇ ਅਜਿਹਾ ਕਰਨ ਚ ਚੋਣ ਕਮਿਸ਼ਨ ਨੂੰ ਕੋਈ ਪਰੇਸ਼ਾਨੀ ਵੀ ਨਹੀਂ ਹੋਵੇਗੀ।

LEAVE A REPLY

Please enter your comment!
Please enter your name here