ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਬਦਲਣ ਦਾ ਦੌਰ ਵੀ ਜਾਰੀ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ਹੁੰਦੀ ਨਜ਼ਰ ਆ ਰਹੀ ਹੈ।
ਦਰਅਸਲ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ਬੁੱਧਵਾਰ ਨੂੰ ‘ਆਪ’ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਰਿੰਟੂ ਟਿਕਟ ਨਾ ਮਿਲਣ ਤੋਂ ਨਾਰਾਜ਼ ਸੀ, ਜਿਸ ਕਾਰਨ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ।