ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਭਰ ‘ਚ ਵੋਟਿੰਗ ਹੋ ਰਹੀ ਹੈ। ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਵੋਟਿੰਗ ਪ੍ਰਕਿਰਿਆ ਦੌਰਾਨ ਕਾਂਗਰਸੀ ਆਗੂ ਮਨੀਸ਼ ਤਿਵਾੜੀ ਵਲੋਂ ਲੁਧਿਆਣਾ ‘ਚ ਆਪਣੀ ਵੋਟ ਪਾ ਦਿੱਤੀ ਗਈ ਹੈ।