ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਭਰ ‘ਚ ਵੋਟਿੰਗ ਹੋ ਰਹੀ ਹੈ। ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਵੋਟਿੰਗ ਪ੍ਰਕਿਰਿਆ ਦੌਰਾਨ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਹਲਕਾ ਅਬੋਹਰ ਦੇ ਪਿੰਡ ਪੰਜਕੋਸੀ ਵਿਖੇ ਆਪਣੀ ਵੋਟ ਪਾ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਦੇ ਵੋਟਰ ਪਾੜੋ, ਰਾਜ ਕਰੋ ਦੀ ਸੋਚ ਰੱਖਣ ਵਾਲਿਆਂ ਨੂੰ ਕਰਾਰਾ ਜਵਾਬ ਦੇਣਗੇ।