ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ‘ਚ ਅੱਜ ਵਿਧਾਨ ਸਭਾ ਦੇ 117 ਹਲਕਿਆਂ ‘ਤੇ ਵੋਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਸਾਰੀ ਹੀ ਸਿਆਸੀ ਪਾਰਟੀਆਂ ਵਲੋਂ ਆਪਣੇ- ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤੇ ਗਏ ਸਨ ਤੇ ਜੋ ਚੋਣ ਪ੍ਰਚਾਰ 18 ਫਰਵਰੀ ਦੀ ਸ਼ਾਮ 6 ਵਜੇ ਖਤਮ ਹੋ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਵੋਟਰਾਂ ਦਾ ਇਹ ਇੰਤਜ਼ਾਰ ਖ਼ਤਮ ਹੋ ਗਿਆ ਹੈ। ਅੱਜ ਭਾਵ 20 ਫਰਵਰੀ ਨੂੰ ਪੰਜਾਬ ਦੇ ਵੋਟਰ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਵੋਟ ਪਾਉਣੀ ਸ਼ੁਰੂ ਕਰਨਗੇ। ਸੂਬੇ ਵਿੱਚ ਕੁੱਲ 2,14,99,804 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਦੇ ਹੋਏ 117 ਵਿਧਾਨ ਸਭਾ ਹਲਕਿਆਂ ਦੇ 1304 ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ ਵਿੱਚ ਬੰਦ ਕਰਨਗੇ।
ਇਥੇ ਦੱਸਣਯੋਗ ਹੈ ਕਿ ਸੂਬੇ ਅੰਦਰ ਕੁੱਲ 2 ਕਰੋੜ 14 ਲੱਖ 99 ਹਜ਼ਾਰ 804 ਵੋਟਰ ਹਨ, ਜੋਕਿ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨ੍ਹਾਂ ’ਚ 1,12,98081 ਪੁਰਸ਼, 1,02,00,996 ਔਰਤਾਂ, 1,44,667 ਦਿਵਿਆਂਗ,ਐੱਨਆਈਆਰ 1,601 ਅਤੇ 727 ਥਰਡ ਜੈਂਡਰ ਵੋਟਰ ਸ਼ਾਮਲ ਹਨ।