ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਵਿਧਾਨ ਸਭਾ ਦੇ 117 ਹਲਕਿਆਂ ਲਈ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਪੰਜਾਬ ਭਰ ਦੇ ਲੋਕਾਂ ਵਲੋਂ ਆਪਣੀ ਵੋਟ ਪਾ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸੇ ਕੜੀ ਦੇ ਤਹਿਤ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਵੋਟ ਪਾ ਦਿੱਤੀ ਹੈ।
ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਉਮਰਦਰਾਜ਼ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਚੋਣ ਬੂਥ 125 ‘ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਦੇ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਗੁਰਲੀਨ ਕੌਰ ਵੀ ਵੋਟ ਪਾਉਣ ਪੁੱਜੇ।