ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਜਾਰੀ ਹੈ। ਹਰ ਪਾਰਟੀ ਵਲੋਂ ਵੱਡੇ- ਵੱਡੇ ਐਲਾਨ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਵੀ ਪੰਜਾਬ ਵਿੱਚ ਪੂਰਾ ਜ਼ੋਰ ਲਾ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਲਰ ਰਹੇ ਹਨ। ਇਸੇ ਕੜੀ ਵਿੱਚ ਅੱਜ ਰਾਹੁਲ ਗਾਂਧੀ ਬਰਨਾਲਾ, ਰਾਜਪੁਰਾ ਅਤੇ ਮਾਨਸਾ ਵਿੱਚ ਚੋਣ ਪ੍ਰਚਾਰ ਕਰਨਗੇ।
ਦੂਜੇ ਪਾਸੇ ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ਪੂਰਬੀ ਵਿੱਚ ਨਵਜੋਤ ਸਿੱਧੂ ਲਈ ਵੋਟਾਂ ਦੀ ਅਪੀਲ ਕਰੇਗੀ। ਇਸ ਦੇ ਨਾਲ ਹੀ ਉਹ ਰੋਪੜ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨਗੇ। ਤੁਹਾਨੂੰ ਦੱਸ ਦੇਈਏ ਕਿ 18 ਫਰਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। 20 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।