ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ। ਕੱਲ੍ਹ ਨਾਮਜ਼ਦਗੀ ਪੱਤਰ ਭਰਨ ਦਾ ਆਖਰੀ ਦਿਨ ਸੀ। ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ ’ਤੇ ਉਪਲੱਬਧ ਅੰਕੜਿਆਂ ਅਨੁਸਾਰ ਆਖਰੀ ਦਿਨ ਸੂਬੇ ‘ਚ 931 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਨਾਮਜ਼ਦਗੀ ਦੇ ਪਹਿਲੇ ਪੰਜ ਦਿਨਾਂ ਦੋਰਾਨ 1348 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ ਹੁਣ ਰਾਜ ‘ਚ ਦਾਖਲ ਨਾਮਜ਼ਦਗੀਆਂਦੀ ਕੁੱਲ ਗਿਣਤੀ 2279 ਹੋ ਗਈ ਹੈ।
ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ 2022-23 ਦਾ ਬਜਟ ਕੀਤੇ ਵੱਡੇ ਐਲਾਨ ,ਆਮ ਆਦਮੀ ਫਿਰ ਨਿਰਾਸ਼ !
ਡਾ. ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ’ਨੋਅ ਯੂਅਰ ਕੈਂਡੀਡੇਟ’ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨਾਂ ਨੇ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹੈ।