ਚੰਡੀਗੜ੍ਹ ਸਮੇਤ ਪੂਰੇ ਪੰਜਾਬ ‘ਚ ਅੱਜ ਸਵੇਰ ਸਮੇਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਇਹ ਭੂਚਾਲ ਦੇ ਝਟਕੇ ਸਵੇਰੇ 9.47 ਵਜੇ ਮਹਿਸੂਸ ਕੀਤੇ ਗਏ। ਪੰਚਕੂਲਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਆਪਣੇ ਘਰਾਂ ‘ਚੋਂ ਬਾਹਰ ਨਿਕਲ ਆਏ।
ਨੋਇਡਾ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਲੱਗੇ ਹਨ। ਇਸ ਤੋਂ ਪਹਿਲਾਂ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਰਿਕਟਰ ਪੈਮਾਨੇ ‘ਤੇ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ।