ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਘਰ- ਘਰ ਰਾਸ਼ਨ ਪਹੁੰਚਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਕੁੱਝ ਹੀ ਦਿਨਾਂ ‘ਚ ਹੋਮ ਸਟੈੱਪ ਡਿਲਵਰੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਸਾਫ ਸੁਥਰਾ ਰਾਸ਼ਨ ਮਿਲੇਗਾ। ਉਨ੍ਹਾਂ ਲਈ ਇੱਕ ਆਪਸ਼ਨ ਵੀ ਹੋਵੇਗਾ ਜੇਕਰ ਉਹ ਖੁਦ ਡਿੱਪੂ ਤੋਂ ਰਾਸ਼ਨ ਲਿਆਉਣਾ ਚਾਹੁੰਦੇ ਹਨ ਤਾਂ ਉਹ ਲਿਆ ਸਕਦੇ ਹਨ ਤੇ ਜੇਕਰ ਕਿਸੇ ਵੀ ਪ੍ਰਕਾਰ ਨਾਲ ਤੋਲ ਪੱਖੋਂ ਕੋਈ ਕਮੀ ਆਉਂਦੀ ਹੈ ਤਾਂ ਉਸ ਸੰਬੰਧੀ ਸਰਕਾਰ ਨੂੰ ਦੱਸਿਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਖਾਣ ਯੋਗ ਤੇ ਸਾਫ ਸੁਥਰਾ ਰਾਸ਼ਨ ਉਨ੍ਹਾਂ ਦੇ ਘਰ ਤੱਕ ਭੇਜਿਆ ਜਾਵੇਗਾ। ਪੰਜਾਬ ਸਰਕਾਰ ਦੇ ਮੁਲਾਜ਼ਮ ਫੋਨ ਕਰਕੇ ਸਮਾਂ ਲੈਣਗੇ ਅਤੇ ਘਰ ਰਾਸ਼ਨ ਸਪਲਾਈ ਕਰਨਗੇ।