ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਕਲਰਕਾਂ ਦੀ ਭਰਤੀ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਰਾਹੀਂ ਹਜ਼ਾਰਾਂ ਕਲਰਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਦੀਆਂ 2374 ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ 23 ਅਕਤੁਬਰ 2021 ਤੋਂ 18 ਨਵੰਬਰ 2021 ਸ਼ਾਮ 5 ਵਜੇ ਤੱਕ ਆਨਲਾਈਨ ਫਾਰਮ ਭਰ ਸਕਦੇ ਹਨ।

ਇਸ ਤੋਂ ਇਲਾਵਾ ਕਲਰਕ ਆਈ ਟੀ ਲਈ 212 ਅਸਾਮੀਆਂ ਅਤੇ ਕਲਰਕ ਲੇਖਾ ਲਈ 203 ਅਸਾਮੀਆਂ ਵਾਸਤੇ ਸਿੱਧੀ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ 23 ਅਕਤੂਬਰ 2021 ਤੋਂ 15 ਨਵੰਬਰ 2021 ਸ਼ਾਮ 5 ਵਜੇ ਤੱਕ ਫਾਰਮ ਭਰੇ ਜਾ ਸਕਦੇ ਹਨ। ਉਮੀਦਵਾਰ www.sssb.punjab.gov.in ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

LEAVE A REPLY

Please enter your comment!
Please enter your name here