ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ, ਸਿਹਤ ਮੰਤਰੀ ਵਿਜੇ ਸਿੰਗਲਾ ਦੀ ਕੈਬਨਿਟ ‘ਚੋਂ ਕੀਤੀ ਛੁੱਟੀ, FIR ਦੇ ਹੁਕਮ

0
150

ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਦੇ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ। ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ  ਕਾਰਵਾਈ ਕੀਤੀ ਗਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਕੇਸ ਦਰਜ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, 1% ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

LEAVE A REPLY

Please enter your comment!
Please enter your name here