ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੇਵਾਮੁਕਤੀ ਮਗਰੋਂ ਮੁੜ ਨਿਯੁਕਤ ਕੀਤੇ ਗਏ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਵਿਭਾਗ ਵੱਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ ‘ਚ ਕਿਹਾ ਗਿਆ ਹੈ ਕਿ ਅਜਿਹੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਫ਼ਾਰਗ ਕਰ ਦਿੱਤਾ ਜਾਵੇ।
ਇਨ੍ਹਾਂ ਹੁਕਮਾਂ ਅਨੁਸਾਰ ਸਿਰਫ ਮੁੜ ਨਿਯੁਕਤ ਕੀਤੇ ਗਏ ਲਾਅ ਅਫ਼ਸਰਾਂ ਨੂੰ ਹੀ ਇਨ੍ਹਾਂ ਹਦਾਇਤਾਂ ਤੋਂ ਛੋਟ ਰਹੇਗੀ। ਸਰਕਾਰ ਦੇ ਹੁਕਮਾਂ ‘ਚ ਕਿਹਾ ਗਿਆ ਹੈ ਕਿ ਸੇਵਾਮੁਕਤੀ ਤੋਂ ਬਾਅਦ ਜਿਹੜੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਪ੍ਰਸੋਨਲ ਵਿਭਾਗ ਜਾਂ ਫਿਰ ਬਾਕੀ ਵਿਭਾਗਾਂ ਦੀ ਮਨਜ਼ੂਰੀ ਨਾਲ ਆਪਣੇ ਪੱਧਰ ‘ਤੇ ਮੁੜ ਨਿਯੁਕਤੀ ਕੀਤੀ ਗਈ ਹੋਵੇ, ਉਸ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਸੰਬੰਧੀ ਕਾਰਵਾਈ ਕੀਤੀ ਜਾਵੇ।