ਪੰਜਾਬ ਸਰਕਾਰ ਨੇ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਨੂੰ ਹਟਾਉਣ ਦਾ ਹੁਕਮ ਕੀਤਾ ਜਾਰੀ

0
98

ਪੰਜਾਬ ‘ਚ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ। ਉਹ ਇੱਕ ਤੋਂ ਬਾਅਦ ਇੱਕ ਐਕਸ਼ਨ ਲੈ ਰਹੀ ਹੈ। ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋੜ ‘ਚ ਹੈ। ਇਸ ਸਮੇਂ ਦੌਰਾਨ ਵੱਖ-ਵੱਖ ਵਿਭਾਗਾਂ ‘ਤੇ ਪੰਜਾਬ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਹੁਣ ਪੰਜਾਬ ਸਰਕਾਰ ਵੱਲੋਂ ਰੇਹੜੀ ਫੇੜ੍ਹੀ ਵਾਲਿਆਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੜਕ ਕਿਨਾਰੇ ਰੇਹੜੀਆਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਸਬੰਧਤ ਵਿਭਾਗਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹਦਾਇਤ ਵੀ ਦਿੱਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੱਤਰ ਜਾਰੀ ਹੋ ਗਿਆ ਹੈ। ਪ੍ਰਸ਼ਾਸਨ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਨੂੰ ਜਲਦ ਹੀ ਹਟਾਏਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਸਮੇਂ ਵਿਧਾਨ ਸਭਾ ਵਿਚ ਭਰਤੀ ਦੌਰਾਨ ਹੋਈਆਂ ਧਾਂਦਲੀਆਂ ਦੇ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ ।

LEAVE A REPLY

Please enter your comment!
Please enter your name here