ਪੰਜਾਬ ਸਰਕਾਰ ਵੱਲੋਂ ਕੋਰੋਨਾ ਸੰਬੰਧੀ ਨਵੀਆਂ ਗਾਇਡਲਾਇਨਜ਼ ਹੋਈਆਂ ਜਾਰੀ

0
87

ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ‘ਚ 31 ਅਕਤੂਬਰ ਤਕ ਵਧਾ ਕਰ ਦਿੱਤਾ ਹੈ। ਇਸ ਸੰਬੰਧੀ ਵਿਭਾਗ ਨੇ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਸੂਬੇ ਵਿਚ ਸਿਰਫ ਉਹੀ ਲੋਕਾਂ ਨੂੰ ਐਂਟਰੀ ਹੋਵੇਗੀ ਜਿਨ੍ਹਾਂ ਕੋਲ 72 ਘੰਟੇ ਪਹਿਲਾਂ ਕਰਵਾਏ ਆਰ. ਟੀ. ਪੀ. ਸੀ. ਆਰ. ਟੈਸਟ ਦੀ ਨੈਗੇਟਿਵ ਰਿਪੋਰਟ ਹੋਵੇਗੀ। ਇਸ ਤੋਂ ਇਲਾਵਾ ਇਨਡੋਰ ਪ੍ਰੋਗਰਾਮਾਂ ਵਿਚ 400 ਅਤੇ ਆਊਟਡੋਰ ਪ੍ਰੋਗਰਾਮਾਂ ਵਿਚ 600 ਲੋਕਾਂ ਦੀ ਇਜਾਜ਼ਤ ਹੋਵੇਗੀ। ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਜਿੰਮ, ਮਾਲ, ਮਿਊਜ਼ੀਅਮ, ਚਿੜੀਆਘਰ ਆਦਿ ਵਿਚ ਸਮਰੱਥਾ ਦੀ ਦੋ ਤਿਹਾਈ ਫੀਸਦੀ ਭੀੜ ਨੂੰ ਐਂਟਰੀ ਮਿਲੇਗੀ।

ਇਸ ਤੋਂ ਇਲਾਵਾ ਇਨ੍ਹਾਂ ਸੰਬੰਧਤ ਸਥਾਨਾਂ ਦੇ ਸਟਾਫ ਨੂੰ ਵੈਕਸੀਨ ਦੀ ਘੱਟੋ-ਘੱਟ ਇਕ ਡੋਜ਼ ਲੱਗੀ ਹੋਣੀ ਲਾਜ਼ਮੀ ਹੈ। ਸਵੀਮਿੰਗ ਪੂਲ ਅਤੇ ਜਿੰਮ ਦਾ ਇਸਤੇਮਾਲ ਕਰਨ ਵਾਲੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਵੀ ਵੈਕਸੀਨ ਦੀ ਇਕ ਡੋਜ਼ ਜ਼ਰੂਰੀ ਕੀਤੀ ਗਈ ਹੈ।ਇਸ ਦੇ ਨਾਲ ਹੀ ਸੂਬੇ ਵਿਚ ਸਕੂਲ, ਕਾਲਜ ਅਤੇ ਹਾਸਟਲਾਂ ਲਈ ਪਹਿਲਾਂ ਤੋਂ ਦਿੱਤੀ ਗਈ ਛੋਟ 31 ਅਕਤੂਬਰ ਤੱਕ ਵਧਾਈ ਗਈ ਹੈ।

LEAVE A REPLY

Please enter your comment!
Please enter your name here