ਪੰਜਾਬ ਅਤੇ ਹਰਿਆਣਾ ਦੀ ਬਾਰ ਕੌਸ਼ਲ ਨੇ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਦੀ SIT ਜਾਂਚ ਲਈ ਪੰਜਾਬ ਦੇ DGP ਨੂੰ ਮੰਗ ਪੱਤਰ ਲਿਖਿਆ ਹੈ।
ਅੱਜ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਦੂਜੀ ਮੰਜਿਲ ‘ਤੇ ਇੱਕ ਬਾਥਰੂਮ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋਣ ਬਾਰੇ ਕਿਹਾ ਜਾ ਰਿਹਾ ਹੈ। ਧਮਾਕੇ ਪਿੱਛੋਂ ਪੰਜਾਬ ਭਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਅਦਾਲਤਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਅੱਜ ਹੋਏ ਇਸ ਧਮਾਕੇ ਨੂੰ ਲੈ ਕੇ ਬਾਰ ਕੌਂਸਲ ਨੇ ਡੀਜੀਪੀ ਨੂੰ ਇੱਕ ਮੰਗ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਦੋ ਵਿਅਕਤੀਆਂ ਦੇ ਮੌਤ ਹੋਣ ਬਾਰੇ ਵੀ ਕਿਹਾ ਹੈ। ਬਾਰ ਕੌਂਸਲ ਦੇ ਚੇਅਰਮੈਨ ਮਿੰਦਰਜੀਤ ਯਾਦਵ ਨੇ ਡੀ.ਜੀ.ਪੀ. ਇਸ ਪੂਰੇ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ। ਅਧਿਕਾਰੀਆਂ ਦੀ ਐਸ.ਆਈ.ਟੀ ਦਾ ਗਠਨ ਕਰਕੇ ਜਾਂਚ ਕੀਤੀ ਜਾਵੇ।
ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਨੇ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਦੀ ਜਲਦੀ ਤੋਂ ਜਲਦੀ ਸ਼ਨਾਖਤ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।