ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸੂਬੇ ਦੇ ਚਾਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ‘ਚੋਂ ਫਿਰੋਜ਼ਪੁਰ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਚਿਨ ਸ਼ਰਮਾ ਨੂੰ ਚੰਡੀਗੜ੍ਹ ਵਿਖੇ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੀਪਕ ਕੁਮਾਰ ਚੌਧਰੀ ਨੂੰ ਅੰਮ੍ਰਿਤਸਰ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਗਿਆ ਹੈ।