ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ 5 ਹੋਰ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜਾਂ ਵਿਚ ਵਿਕਾਸ ਪੁਰੀ, ਸੰਦੀਪ ਮੋਦਗਿਲ, ਵਿਨੋਦ ਸ਼ਰਮਾ, ਪੰਕਜ ਜੈਨ, ਜਸਜੀਤ ਸਿੰਘ ਬੇਦੀ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਸਾਰੇ ਜੱਜਾਂ ਨੂੰ ਸ਼ੁੱਕਰਵਾਰ ਸਵੇਰੇ 10:00 ਵਜੇ ਸਹੁੰ ਚੁਕਾਈ ਗਈ। ਇਨ੍ਹਾਂ ਨਿਯੁਕਤੀਆਂ ਤੋਂ ਬਾਅਦ ਹਾਈ ਕੋਰਟ ਵਿਚ ਜੱਜਾਂ ਦੀ ਕੁੱਲ ਗਿਣਤੀ 50 ਹੋ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 1 ਸਤੰਬਰ ਨੂੰ ਸੁਪਰੀਮ ਕੋਰਟ ਕਾਲੇਜੀਅਮ ਨੇ ਹਾਈ ਕੋਰਟ ਦੇ ਜੱਜਾਂ ਲਈ ਜੇਐਸ ਬੇਦੀ, ਪੰਕਜ ਜੈਨ, ਵਿਕਾਸ ਸੂਰੀ ਅਤੇ ਵਿਨੋਦ ਸ਼ਰਮਾ ਭਾਰਦਵਾਜ ਸਮੇਤ ਚਾਰ ਵਕੀਲਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ।