ਫਿਰੋਜ਼ਪੁਰ : ਫਿਰੋਜ਼ਪੁਰ ਵਿੱਚ ਟੈਕਸੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਨੇ ਕਿਹਾ ਕੋਰੋਨਾ ਕਾਰਨ ਉਨ੍ਹਾਂ ਦਾ ਕੰਮਕਾਜ ਠੱਪ ਪਿਆ ਹੈ। ਪਰ ਬਾਹਰੋਂ ਲੋਕ ਆਕੇ ਕਮਾਈਆਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਪੰਜਾਬ ਦੇ ਬਾਹਰੋਂ ਆਕੇ ਗੱਡੀਆਂ ਪਿੰਕ ਡਰੋਪ ਦਾ ਕੰਮ ਕਰ ਰਹੀਆਂ ਹਨ। ਜਿਨ੍ਹਾਂ ਨੂੰ ਰੋਕਣ ਲਈ ਕਈ ਵਾਰ ਉਹ ਦਰਖਾਸਤਾਂ ਦੇ ਚੁੱਕੇ ਹਨ।
ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਬਲਕਿ ਬਾਹਰੀ ਗੱਡੀਆਂ ਵਾਲੇ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਤਾਂ ਇੰਝ ਹੀ ਕੰਮ ਕਰਨਗੇ ਜਿਨ੍ਹਾਂ ਨੂੰ ਰੋਕਣ ਲਈ ਪੁਲਿਸ ਅਤੇ ਪ੍ਰਸ਼ਾਸਨ ਫਿਰੋਜ਼ਪੁਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਤਾਕਿ ਬਾਹਰੀ ਗੱਡੀਆਂ ਨੂੰ ਰੋਕਿਆ ਜਾਵੇ ਕਿਉਂਕਿ ਅਗਰ ਦਿੱਲੀ ਤੋਂ ਆਕੇ ਲੋਕ ਇੱਥੇ ਕੰਮ ਕਰਨਗੇ ਤਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਗੱਡੀਆਂ ਵਾਲੇ ਕੀ ਕਰਨਗੇ। ਇਸ ਕੋਰੋਨਾ ਕਾਰਨ ਪਹਿਲਾਂ ਹੀ ਕੰਮਕਾਜ ਠੱਪ ਪਏ ਹਨ। ਜਿਸ ਨਾਲ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।