ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਨੂੰਹ ਵੱਲੋਂ ਆਪਣੀ ਬਜ਼ੁਰਗ ਸੱਸ ਨੂੰ ਗਾਲ੍ਹਾਂ ਕੱਢਦਿਆਂ ਤੇ ਕੁੱਟਦਿਆਂ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਸਖਤ ਨੋਟਿਸ ਲਿਆ ਹੈ।
ਬੀਤੇ ਦਿਨ ਇਸ ਸਿਰਲੇਖ ਹੇਠ ‘ਬਜ਼ੁਰਗ ਤੇ ਲਾਚਾਰ ਸੱਸ ਉਪਰ ਨੂੰਹ ਦਾ ਅੰਨਾ ਤੇ ਬੇਤਹਾਸ਼ਾ ਤਸ਼ੱਦਦ ਭੱਦੀ ਸ਼ਬਦਾਵਲੀ, ਵੇਖ ਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ’ ਇੱਕ ਵੀਡੀਓ ਵਾਇਰਲ ਹੋਈ ਸੀ। ਪੰਜਾਬ ਮਹਿਲਾ ਕਮਿਸ਼ਨ ਵੱਲੋਂ ਇਸ ਵੀਡੀਓ ਦਾ ਸਖਤ ਨੋਟਿਸ ਲਿਆ ਗਿਆ ਹੈ ਤੇ ਇਸ ਦੀ ਤੁਰੰਤ ਪੜਤਾਲ ਕਰਨ ਦੇ ਹੁਕਮ ਦਿੱਤੇ ਗਏ ਹਨ।
ਕਮਿਸ਼ਨ ਨੇ ਇਸ ਵੀਡੀਓ ‘ਤੇ ਸੋ-ਮੋਟੋ ਲੈਂਦੇ ਹੋਏ ਹੁਕਮ ਦਿੱਤੇ ਹਨ ਕਿ ਇਸ ਕੇਸ ‘ਚ ਤੁਰੰਤ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾਈ ਜਾਵੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਕਮਿਸ਼ਨ ਨੂੰ ਮਿਤੀ 6.05.2022 ਤੱਕ ਸਟੇਟਸ ਰਿਪੋਰਟ ਭੇਜੀ ਜਾਵੇ।