ਬਟਾਲਾ: ਨਿੱਜੀ ਹਸਪਤਾਲ ‘ਚੋਂ ਬੱਚਾ ਹੋਇਆ ਗਾਇਬ, ਜਾਣੋ ਕੀ ਹੈ ਪੂਰਾ ਮਾਮਲਾ

0
85

ਰਿਪੋਰਟਰ (Nitin Luthra)

ਬਟਾਲਾ ਦੇ ਗੁਰਦਾਸਪੁਰ ਰੋਡ ‘ਤੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦੋ ਔਰਤਾਂ ਹਸਪਤਾਲ ‘ਚੋਂ ਤਿੰਨ ਦਿਨ ਦੇ ਬੱਚੇ ਨੂੰ ਚੁੱਕ ਕੇ ਫਰਾਰ ਹੋ ਗਈਆਂ। ਔਰਤਾਂ ਵੱਲੋਂ ਚੁੱਕਿਆ ਗਿਆ ਬੱਚਾ ਮੁੰਡਾ ਦੱਸਿਆ ਗਿਆ ਹੈ। ਕੁੱਝ ਦਿਨ ਪਹਿਲਾਂ ਗੁਰਦਾਸਪੁਰ ਰੋਡ ‘ਤੇ ਸਥਿਤ ਪ੍ਰਾਈਵੇਟ ਹਸਪਤਾਲ ਵਿੱਚ ਚੀਮਾ ਖੁੱਡੀ ਦੀ ਰਹਿਣ ਵਾਲੀ ਮਹਿਲਾ ਦਾ ਓਪਰੇਸ਼ਨ ਹੋਇਆ ਸੀ। ਉਸ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਸੀ। ਹਸਪਤਾਲ ਵਿੱਚ ਕੋਈ ਵੀ ਸੀਸੀਟੀਵੀ ਨਹੀਂ ਸੀ। ਰੋਡ ‘ਤੇ ਲੱਗੇ ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਕੂਟੀ ‘ਤੇ ਦੋ ਔਰਤਾਂ ਆਈਆਂ ਤੇ ਬੱਚੇ ਨੂੰ ਚੁੱਕ ਕੇ ਫਰਾਰ ਹੋ ਗਈਆਂ ਹਨ।

ਪਰਿਵਾਰਿਕ ਮੈਂਬਰ ਸੀਤਾ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਬਟਾਲਾ ਦੇ ਅਕਾਲ ਹਸਪਤਾਲ ਵਿੱਚ ਗੋਗੀ ਨੇ ਬੇਟੇ ਨੂੰ ਜਨਮ ਦਿੱਤਾ ਸੀ। ਅੱਜ ਛੁੱਟੀ ਮਿਲਣੀ ਸੀ ਪਰ ਥੋੜ੍ਹੀ ਦੇਰ ਪਹਿਲਾਂ ਸਕੂਟੀ ‘ਤੇ ਦੋ ਔਰਤਾਂ ਆਈਆਂ ਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਨਵਜੰਮੇ ਬੇਟੇ ਨੂੰ ਇੰਜੈਕਸ਼ਨ ਲਗਾਉਣਾ ਹੈ। ਉਹ ਕਮਰੇ ਵਿੱਚੋਂ ਬੇਟੇ ਨੂੰ ਬਾਹਰ ਲੈ ਗਈਆਂ ਤੇ ਬਾਅਦ ਵਿੱਚ ਉਹ ਉਨ੍ਹਾਂ ਦੇ ਬੇਟੇ ਨੂੰ ਲੈ ਕੇ ਫਰਾਰ ਹੋ ਗਈਆਂ।

ਇਸ ਮੌਕੇ ਹਸਪਤਾਲ ਦੇ ਮਾਲਕ ਪ੍ਰਿਤਪਾਲ ਸਿੰਘ ਨੇ ਆਪਣਾ ਪੱਲਾ ਝਾੜਦੇ ਹੋਏ ਕਿਹਾ ਕਿ ਹਸਪਤਾਲ ਵਿੱਚ ਪੂਰੇ ਪੁਖਤਾ ਪ੍ਰਬੰਧ ਹਨ ਪਰ ਮਾਤਾ-ਪਿਤਾ ਨੂੰ ਵੀ ਆਪਣੇ ਬੱਚੇ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਵਿੱਚ ਹਸਪਤਾਲ ਦੀ ਕੋਈ ਅਣਗਹਿਲੀ ਨਹੀਂ।

ਹਸਪਤਾਲ ਦੇ ਫਾਰਮਾਸਿਸਟ ਗੁਰਬਾਜ ਸਿੰਘ ਨੇ ਕਿਹਾ ਕਿ ਅਸੀਂ ਮਹਿਲਾ ਨੂੰ ਛੁੱਟੀ ਦਿੱਤੀ ਹੋਈ ਸੀ। ਪਰਿਵਾਰ ਘਰ ਜਾਣ ਲਈ ਤਿਆਰ ਸੀ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿੱਚ ਹੋਈ ਗੇਟ ਕੀਪਰ ਨਹੀਂ। ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਕਰੀਬ 6 ਮਹੀਨੇ ਪਹਿਲਾਂ ਹਸਪਤਾਲ ਦੇ ਸੀਸੀਟੀਵੀ ਖਰਾਬ ਹੋ ਗਏ ਹਨ ਤੇ ਬਾਅਦ ਵਿੱਚ ਸੀਸੀਟੀਵੀ ਕੈਮਰੇ ਨਹੀਂ ਲਗਾਏ ਗਏ।

LEAVE A REPLY

Please enter your comment!
Please enter your name here