ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੇ ਆਬੂ ਧਾਬੀ ਵਿੱਚ ਹੋਣ ਵਾਲੇ ਆਈਫਾ ਐਵਾਰਡਜ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੀ ਇੱਕ ਅਦਾਲਤ ਵਿੱਚ ਅਪੀਲ ਕੀਤੀ ਹੈ। ਇਸ ਅਪੀਲ ਵਿੱਚ ਉਸ ਨੇ 15 ਦਿਨਾਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਹੈ।
ਜੈਕਲੀਨ ਫਰਨਾਂਡੀਜ਼ ਆਬੂ ਧਾਬੀ ਵਿੱਚ ਆਈਫਾ ਅਵਾਰਡ ਸਮਾਰੋਹ ਵਿੱਚ ਸ਼ਿਰਕਤ ਕਰੇਗੀ। ਇਸ ਤੋਂ ਬਾਅਦ ਉਹ ਕੰਮ ਦੇ ਵਚਨਬੱਧਤਾ ਕਾਰਨ ਪਹਿਲਾਂ ਫਰਾਂਸ ਅਤੇ ਬਾਅਦ ਵਿਚ ਨੇਪਾਲ ਜਾਵੇਗੀ। ਹਾਲਾਂਕਿ ਉਨ੍ਹਾਂ ਨੂੰ ਇਜਾਜ਼ਤ ਮਿਲੀ ਜਾਂ ਨਹੀਂ, ਇਸ ਦੀ ਅਪਡੇਟ ਦਾ ਖੁਲਾਸਾ ਅਜੇ ਨਹੀਂ ਹੋਇਆ ਹੈ। 200 ਕਰੋੜ ਰੁਪਏ ਦੀ ਜਬਰੀ ਵਸੂਲੀ ਦੇ ਮਾਮਲੇ ਵਿੱਚ ਉਸ ਦੇ ਖ਼ਿਲਾਫ਼ ਲੁੱਕ ਆਊਟ ਸਰਕੂਲਰ ਚੱਲ ਰਿਹਾ ਹੈ।
ਜੈਕਲੀਨ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ
ਇਸ ਕਾਰਨ ਜੈਕਲੀਨ ਫਰਨਾਂਡੀਜ਼ ਨੂੰ ਪਿਛਲੇ ਸਾਲ ਮੁੰਬਈ ਇੰਟਰਨੈਸ਼ਨਲ ਏਅਰਪੋਰਟ ‘ਤੇ ਕੁਝ ਸਮੇਂ ਲਈ ਹਿਰਾਸਤ ‘ਚ ਲਿਆ ਗਿਆ ਸੀ। ਹਾਲ ਹੀ ਵਿੱਚ ਈਡੀ ਨੇ ਉਸਦੀ 7.27 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ।