ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦੀ ਤਬੀਅਤ ਖਰਾਬ ਹੋ ਗਈ ਹੈ। ਅਦਾਕਾਰਾ ਦੀ ਮਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਜ਼ਰੀਨ ਖ਼ਾਨ ਨੇ ਪ੍ਰਸ਼ੰਸਕਾਂ ਨੂੰ ਦੁਆ ਕਰਨ ਦੀ ਅਪੀਲ ਕੀਤੀ ਹੈ। ਜ਼ਰੀਨ ਖ਼ਾਨ ਆਖਰੀ ਵਾਰ ਫਿਲਮ ‘ਹਮ ਭੀ ਅਕੇਲੇ ਤੁਮ ਭੀ ਅਕੇਲੇ’ ’ਚ ਨਜ਼ਰ ਆਈ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਆਪਣੀ ਮਾਂ ਦੀ ਤਬੀਅਤ ਬਾਰੇ ਦੱਸਿਆ ਹੈ।

ਸੋਸ਼ਲ ਮੀਡੀਆ ’ਤੇ ਜ਼ਰੀਨ ਖਾਨ ਕਾਫੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਖ਼ਾਸ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕਰਦੀ ਰਹਿੰਦੀ ਹੈ। ਜ਼ਰੀਨ ਖ਼ਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ’ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ’ਚ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਦੀ ਮਾਂ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਦੇਰ ਰਾਤ ਹਸਪਤਾਲ ’ਚ ਭਰਤੀ ਕਰਵਾਉਣਾ ਪਿਆ।

ਜ਼ਰੀਨ ਖਾਨ ਨੇ ਪੋਸਟ ’ਚ ਲਿਖਿਆ, ‘ਮੇਰੀ ਮਾਂ ਦੀ ਫਿਰ ਤੋਂ ਤਬੀਅਤ ਖਰਾਬ ਹੈ… ਉਨ੍ਹਾਂ ਨੂੰ ਬੀਤੀ ਰਾਤ ਦੁਬਾਰਾ ਹਸਪਤਾਲ ਲਿਜਾਣਾ ਪਿਆ… ਉਹ ਆਈਸੀਯੂ ’ਚ ਹਨ। ਆਪ ਸਭ ਨੂੰ ਬੇਨਤੀ ਹੈ ਕਿ ਮੇਰੀ ਮਾਂ ਦੇ ਜਲਦੀ ਠੀਕ ਹੋਣ ਲਈ ਦੁਆ ਕਰੋ। ਜ਼ਰੀਨ ਖ਼ਾਨ ਦੀ ਇਹ ਪੋਸਟ ਸੋਸ਼ਲ ਮੀਡੀਆ ’ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਉਸ ਦੀ ਇਸ ਪੋਸਟ ’ਤੇ ਪ੍ਰਤੀਕਿਰਿਆ ਦੇ ਰਹੇ ਹਨ। ਨਾਲ ਹੀ ਕੁਮੈਂਟ ਕਰ ਕੇ ਉਸ ਦੀ ਮਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

LEAVE A REPLY

Please enter your comment!
Please enter your name here