ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ‘ਤੇ ਨਵਜੋਤ ਸਿੱਧੂ ਨੇ ਕਹੀ ਇਹ ਗੱਲ

0
151

ਪੰਜਾਬ ਦੀ ਸਿਆਸਤ ਨਾਲ ਜੁੜੀ ਇਹ ਬਹੁਤ ਵੱਡੀ ਖਬਰ ਹੈ ਕਿ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ‘ਤੇ ਡਰੱਗਜ਼ ਮਾਮਲੇ ‘ਚ ਵੱਡੀ ਕਾਰਵਾਈ ਹੋਈ ਹੈ। ਮਜੀਠੀਆ ਖ਼ਿਲਾਫ਼ ਮੁਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੱਧੂ ਦੀ ਰਿਪੋਰਟ ‘ਤੇ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ‘ਚ ਧਾਰਾ 25, 27ਏ ਅਤੇ 29 ਐਨਡੀਪੀਐਸ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਾਹੀ ਸ਼ਹਿਰ ਦਾ ਮੰਦਾ ਹਾਲ, ਤਿੰਨੇ ਪਾਰਟੀਆਂ ਸੁਣ ਲੈਣ ਲੋਕਾਂ ਦੇ ਜਵਾਬ, ਹਰ ਬੰਦੇ ਲਈ ਆਹ 2 ਚੀਜ਼ਾਂ ਲਾਜ਼ਮੀ

ਇਸ ਦੇ ਨਾਲ ਹੀ ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਨਵਜੋਤ ਸਿੱਧੂ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਡਰੱਗਜ਼ ਮਾਮਲੇ ‘ਚ ਕੀਤੀ ਗਈ ਐੱਫ. ਆਈ. ਆਰ. ਬਾਰੇ ਵੱਡਾ ਬਿਆਨ ਦਿੱਤਾ ਗਿਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਜਦੋਂ ਤੱਕ ਡਰੱਗਜ਼ ਮਾਫ਼ੀਆ ਦੇ ਮੁੱਖ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਇਨਸਾਫ਼ ਨਹੀਂ ਮਿਲੇਗਾ।

ਅਕਾਲੀ ਆਗੂ Bikram Majithia ਖਿਲਾਫ FIR ! ਬਿਉਰੋ ਆਫ ਇਨਵੈਸਟੀਗੇਸ਼ਨ ਥਾਣਾ Mohali ‘ਚ ਮਾਮਲਾ ਦਰਜ

ਉਨ੍ਹਾਂ ਨੇ ਕਿਹਾ ਕਿ ਇਹ ਤਾਂ ਸਿਰਫ ਪਹਿਲਾ ਕਦਮ ਹੈ ਅਤੇ ਜਦੋਂ ਤੱਕ ਨਸ਼ਿਆਂ ਦੇ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ, ਉਦੋਂ ਤੱਕ ਉਹ ਲੜਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਮਾਨਦਾਰ ਲੋਕਾਂ ਨੂੰ ਚੁਣਨਾ ਚਾਹੀਦਾ ਹੈ ਅਤੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਨਾਲ ਸੰਬੰਧਿਤ ਲੋਕਾਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਨਵਜੋਤ ਸਿੱਧੂ ਨੇ ਕਿਹਾ ਕਿ ਫਰਵਰੀ, 2018 ਦੀ ਐੱਸ. ਟੀ. ਐੱਫ. ਦੀ ਰਿਪੋਰਟ ਦੇ ਆਧਾਰ ‘ਤੇ ਪੰਜਾਬ ਪੁਲਸ ਦੀ ਕ੍ਰਾਈਮ ਬ੍ਰਾਂਚ ‘ਚ ਉਕਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਜਿਸ ਦੀ ਮੰਗ ਉਹ ਪਿਛਲੇ ਸਾਢੇ 4 ਸਾਲਾਂ ਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਾਲਾਂ ਤੱਕ ਰਿਪੋਰਟ ਰੋਕਣ ਵਾਲਿਆਂ ਦੇ ਮੂੰਹ ‘ਤੇ ਚਪੇੜ ਹੈ।

ਨਵਜੋਤ ਸਿੱਧੂ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ। ਜੇਕਰ ਕੋਈ ਗਲਤੀ ਕਰਦਾ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

LEAVE A REPLY

Please enter your comment!
Please enter your name here