ਡਰੱਗ ਕੇਸ ‘ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲਣ ‘ਤੇ ਸਿਆਸਤ ਭਖ ਗਈ ਹੈ, ਜਿਥੇ ਅਕਾਲੀ ਦਲ ਨੇ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਉੱਥੇ ਹੀ ਕਾਂਗਰਸ ਨੇ ਕਿਹਾ ਹੈ ਕਿ ਅਜੇ ਕੇਸ ਖ਼ਤਮ ਨਹੀਂ ਹੋਇਆ ਹੈ।
ਬਿਕਰਮ ਮਜੀਠੀਆ ਨੂੰ ਜ਼ਮਾਨਤ ‘ਤੇ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਹਾਈਕੋਰਟ ਦੇ ਫ਼ੈਸਲਾ ਦਾ ਸਵਾਗਤ ਕਰਦੇ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਟਵੀਟ ਰਾਹੀਂ ਇਸ ਨੂੰ ਇਨਸਾਫ ਦੀ ਜਿੱਤ ਦੱਸੀ ਹੈ।