ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਰਾਹਤ – ਅਗਾਊਂ ਜ਼ਮਾਨਤ ਮਨਜ਼ੂਰ

0
101

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ:ਬਿਕਰਮ ਸਿੰਘ ਮਜੀਠੀਆ ਨੂੰ ਅੰਤ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਸ੍ਰੀਮਤੀ ਲੀਜ਼ਾ ਗਿੱਲ ਦੀ ਅਦਾਲਤ ਵੱਲੋਂ ਸ: ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਅੱਜ ਵੀ ਇਸ ਮਾਮਲੇ ਦੀ ਸੁਣਵਾਈ ਵਰਚੂਅਲ ਤੌਰ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ।

ਅੱਜ ਦੁਪਹਿਰ 2 ਵਜੇ ਸੁਣਵਾਈ ਸ਼ੁਰੂ ਹੋਈ ਸੀ ਜਿਸ ਨੂੰ ਸੁਨਣ ਮਗਰੋਂ ਲਗਪਗ 3.30 ਵਜੇ ਸ: ਮਜੀਠੀਆ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ਪ੍ਰਵਾਨ ਕਰ ਲਈ ਗਈ।

ਜਾਣਕਾਰੀ ਅਨੁਸਾਰ ਸ:ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਬੁੱਧਵਾਰ ਨੂੰ ਐਸ.ਆਈ.ਟੀ. ਦੇ ਸ: ਬਲਰਾਜ ਸਿੰਘ ਕੋਲ ਸਵੇਰੇ 11 ਵਜੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸ:ਮਜੀਠੀਆ ਦੇ ਖਿਲਾਫ਼ ਮੋਹਾਲੀ ਵਿਖ਼ੇ ਐਫ.ਆਈ.ਆਰ.ਨੰ: 2 ਡਰੱਗਜ਼ ਮਾਮਲੇ ਵਿੱਚ ਐਨ.ਡੀ.ਪੀ.ਐਸ. ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।

 

 

LEAVE A REPLY

Please enter your comment!
Please enter your name here