ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੇਂਦਰ ਸਰਕਾਰ ਐਕਸ਼ਨ ਵਿੱਚ ਆ ਗਈ ਹੈ। ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕੀਤਾ ਹੈ, ਜਿਸ ਅਨੁਸਾਰ ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ, ਡੇਰਿਆਂ, ਮੰਦਰਾਂ, ਗੁਰਦੁਆਰਿਆਂ ਅਤੇ ਹੋਰ ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੀਸੀਟੀਵੀ ਦੇ ਡੀਵੀਆਰ ਵਿੱਚ ਇੱਕ ਮਹੀਨੇ ਦਾ ਡੇਟਾ ਰੱਖਣ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ।
ਹਰਿਮੰਦਰ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਬਣੀ SIT, 2 ਦਿਨਾਂ ‘ਚ ਸਰਕਾਰ ਨੇ ਜਵਾਬ ਦੇਣ ਦੀ ਹਦਾਇਤ
ਦੱਸ ਦੇਈਏ ਕਿ ਕਪੂਰਥਲਾ ਵਿੱਚ ਇੱਕ ਨੌਜਵਾਨ ਨੂੰ ਐਤਵਾਰ ਸਵੇਰੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ‘ਚ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ।ਜਿਸ ਤੋਂ ਬਾਅਦ ਭੀੜ ਨੇ ਉਸ ਨੌਜਵਾਨ ਨੂੰ ਪੁਲਿਸ ਦੀ ਮੌਜੂਦਗੀ ਵਿੱਚ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ‘ਚ ਇੱਕ ਨੌਜਵਾਨ ਨੂੰ ਮੌਕੇ ‘ਤੇ ਹੀ ਮੌਤ ਦੇ ਘਾਟ ਉਤਾਰ ਕੇ ਸਜ਼ਾ ਦੇ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਾਅਵਾ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਦੇਖ ਕੇ ਲੋਕ ਰੋਹ ਵਿੱਚ ਹਨ। ਫਿਲਹਾਲ ਮੁੱਖ ਮੰਤਰੀ ਚੰਨੀ ਨੇ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਗਾਈ ਜਾ ਸਕੇ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਡਰ ਹੈ ਕਿ ਧਾਰਮਿਕ ਸਥਾਨਾਂ ਦੀ ਵਰਤੋਂ ਕਰਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਸਕਦਾ ਹੈ। ਬੇਅਦਬੀ ਵਰਗੀਆਂ ਘਟਨਾਵਾਂ ਨਾਲ ਪੰਜਾਬ ਦੀ ਧਾਰਮਿਕ ਸਦਭਾਵਨਾ ਭੰਗ ਹੋ ਸਕਦੀ ਹੈ। ਕੇਂਦਰ ਦੇ ਇਨਪੁਟ ਤੋਂ ਬਾਅਦ ਸੂਬਾ ਸਰਕਾਰ ਵੀ ਚੌਕਸ ਹੋ ਗਈ ਹੈ। ਜਿਸ ਤੋਂ ਬਾਅਦ ਸਾਰੇ ਧਾਰਮਿਕ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਕਿਹੜੀ ਪੁਲਿਸ ਅਮਿਤ ਸ਼ਾਹ ਦੇ Under ਹੈ ? ਮਾਨ ਨੇ ਅੱਜ ਸੁਣਾਈਆਂ ਦਿੱਲੀ ਤੋਂ ਚੰਡੀਗੜ੍ਹ ਤੱਕ ਦੀਆਂ
ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਨੇ ਗੁਰਧਾਮਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਇੱਕ ਯੋਜਨਾ ਭੇਜ ਦਿੱਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਬੇਅਦਬੀ ਅਤੇ ਉਸ ਤੋਂ ਬਾਅਦ ਦੇ ਮਾਹੌਲ ਦੇ ਮੱਦੇਨਜ਼ਰ ਦੇ ਪੁਲਿਸ ਮੁਖੀ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨ। ਸਾਰੇ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ ਸੁਰੱਖਿਆ ਨੂੰ ਹੋਰ ਸਖ਼ਤ ਕੀਤਾ ਜਾਵੇ।
ਇਸ ਲਈ ਇਹ ਦਿੱਤੀਆਂ ਹਦਾਇਤਾਂ
ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਵਿੱਚ ਤਾਲਮੇਲ ਹੋਣਾ ਚਾਹੀਦਾ ਹੈ: ਗਜ਼ਟਿਡ ਅਧਿਕਾਰੀ ਜਾਂ ਐਸਐਚਓ ਆਪਣੇ ਜ਼ਿਲ੍ਹੇ ਅਤੇ ਸ਼ਹਿਰਾਂ ਦੇ ਧਾਰਮਿਕ ਸਥਾਨਾਂ ‘ਤੇ ਜਾ ਕੇ ਪ੍ਰਬੰਧਕਾਂ ਨੂੰ ਆਪਣਾ ਫ਼ੋਨ ਨੰਬਰ ਦੇਣ ਅਤੇ ਉਨ੍ਹਾਂ ਦਾ ਨੰਬਰ ਵੀ ਰੱਖਣ। ਤਾਂ ਜੋ ਲੋੜ ਸਮੇਂ ਇੱਕ ਦੂਜੇ ਨਾਲ ਵਧੀਆ ਤਾਲਮੇਲ ਹੋ ਸਕੇ।
ਸਾਰੇ ਧਾਰਮਿਕ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣ। ਖਾਸ ਕਰਕੇ ਸਾਰੇ ਗੁਰਦੁਆਰਾ ਸਾਹਿਬ ਵਿੱਚ ਹਰ ਸਮੇਂ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਹੋਣੀ ਚਾਹੀਦੀ ਹੈ। ਸਾਰੇ ਸੀਸੀਟੀਵੀ ਕੈਮਰੇ ਕੰਮ ਕਰਨ ਦੀ ਸਥਿਤੀ ਵਿੱਚ ਹੋਣੇ ਚਾਹੀਦੇ ਹਨ।
ਗੁਰੂ ਗ੍ਰੰਥ ਸਾਹਿਬ ਦੇ ਪ੍ਰਵੇਸ਼ ਅਤੇ ਸਥਾਨ ਦੀ ਰਿਕਾਰਡਿੰਗ: ਸੀਸੀਟੀਵੀ ਇਸ ਤਰੀਕੇ ਨਾਲ ਲਗਾਏ ਜਾਣੇ ਚਾਹੀਦੇ ਹਨ ਕਿ ਉਹ ਸਾਰੇ ਪ੍ਰਵੇਸ਼ ਗੇਟਾਂ ਦੀ ਹਰ ਗਤੀ ਨੂੰ ਰਿਕਾਰਡ ਕਰ ਸਕਣ। ਇਸ ਤੋਂ ਇਲਾਵਾ ਜਿਸ ਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ, ਉਹ ਸਥਾਨ ਵੀ ਸੀ.ਸੀ.ਟੀ.ਵੀ. ਦੀ ਨਿਗਰਾਨੀ ਹੇਠ ਹੋਣਾ ਚਾਹੀਦਾ ਹੈ। ਇਨ੍ਹਾਂ ਕੈਮਰਿਆਂ ਦੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ। ਇਹ ਕੈਮਰੇ ਲਗਾਤਾਰ ਚੱਲਦੇ ਰਹਿਣੇ ਚਾਹੀਦੇ ਹਨ।
ਰਾਤ ਨੂੰ ਪੂਰੀ ਰੋਸ਼ਨੀ: ਸੀਸੀਟੀਵੀ ਦੇ ਡੀਵੀਆਰ ਵਿੱਚ ਲੋੜੀਂਦੀ ਰਿਕਾਰਡਿੰਗ ਸਮਰੱਥਾ ਹੋਣੀ ਚਾਹੀਦੀ ਹੈ। ਇਸ ਨੂੰ ਅਜਿਹੀ ਜਗ੍ਹਾ ‘ਤੇ ਲਗਾਉਣਾ ਚਾਹੀਦਾ ਹੈ, ਜਿੱਥੇ ਕੋਈ ਆਸਾਨੀ ਨਾਲ ਦੇਖ ਨਾ ਸਕੇ, ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਨੂੰ ਨੁਕਸਾਨ ਨਾ ਪਹੁੰਚਾ ਸਕੇ ਅਤੇ ਨਾ ਹੀ ਆਪਣੇ ਨਾਲ ਲੈ ਜਾ ਸਕੇ। ਧਾਰਮਿਕ ਸਥਾਨਾਂ ਦੇ ਅੰਦਰ ਪੂਰੀ ਰੋਸ਼ਨੀ ਹੋਣੀ ਚਾਹੀਦੀ ਹੈ। ਖਾਸ ਕਰਕੇ ਰਾਤ ਸਮੇਂ ਗੁਰਦੁਆਰਾ ਸਾਹਿਬ ਵਿੱਚ ਰੋਸ਼ਨੀ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ।
ਬੇਅਦਬੀ ਘਟਨਾ ਬਾਅਦ ਦਰਬਾਰ ਸਾਹਿਬ ਪਹੁੰਚੇ CM Channi,ਕਿਹਾ “ਚੋਣਾਂ ਦੇ ਸਮੇਂ ਦੌਰਾਨ ਗਲਤ ਤਾਕਤਾਂ ਨੂੰ ਰੋਕਣਾ ਜਰੂਰੀ।”
ਗੁਰਦੁਆਰਿਆਂ ਵਿੱਚ ਗਾਰਡ ਤਾਇਨਾਤ ਕੀਤੇ ਜਾਣ : ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਕਰਮਚਾਰੀ ਜਾਂ ਗਾਰਡ ਤਾਇਨਾਤ ਹੋਣੇ ਚਾਹੀਦੇ ਹਨ। ਜੋ ਪੂਰੇ ਕੈਂਪਸ ਦੀ ਰਾਖੀ ਕਰਦੇ ਹਨ। ਸੀ.ਸੀ.ਟੀ.ਵੀ ਕੈਮਰਿਆਂ ਲਈ ਬਿਜਲੀ ਦਾ ਬਦਲਵਾਂ ਪ੍ਰਬੰਧ ਹੋਣਾ ਚਾਹੀਦਾ ਹੈ, ਤਾਂ ਜੋ ਲਾਈਟ ਜਾਣ ‘ਤੇ ਵੀ ਕੈਮਰੇ ਚੱਲਦੇ ਰਹਿਣ।
ਪੁਲਿਸ ਕਮਿਸ਼ਨਰ ਅਤੇ ਐਸਐਸਪੀ ਵੀ ਕਰੇ ਚੈਕਿੰਗ : ਪੁਲਿਸ ਕਮਿਸ਼ਨਰ ਅਤੇ ਐਸਐਸਪੀ ਲਗਾਤਾਰ ਆਪਣੇ ਕੰਮ ਦੀ ਜਾਂਚ ਕਰਦੇ ਰਹਿਣ। ਕੈਮਰਿਆਂ ਦੀ ਰਿਕਾਰਡਿੰਗ ਘੱਟੋ-ਘੱਟ 30 ਦਿਨਾਂ ਲਈ ਰੱਖੀ ਜਾਵੇ। ਜੇਕਰ ਕੈਮਰਿਆਂ ਵਿੱਚ ਕੋਈ ਨੁਕਸ ਹੈ ਜਾਂ ਉਹ ਕੰਮ ਨਹੀਂ ਕਰ ਰਹੇ ਹਨ ਤਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਠੀਕ ਕਰਵਾਏ।