ਕੋਰੋਨਾ ਮਹਾਂਮਾਰੀ ਕਾਰਨ ਦੁਨੀਆਂ ਭਰ ਦੇ ਲੋਕ ਪ੍ਰਭਾਵਿਤ ਹੋਏ ਹਨ। ਇਸ ਮਹਾਂਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ। ਇਸ ਸੰਬੰਧੀ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ। ਪਰ ਹੁਣ ਫਿਰ ਤੋਂ ਹਰ ਦੇਸ਼ ਦੀ ਸਰਕਾਰ ਵੱਲੋਂ ਲੋਕਾਂ ਨੂੰ ਕੁੱਝ ਰਾਹਤ ਦਿੱਤੀ ਜਾ ਰਹੀ ਹੈ। ਇਸ ਸੰਬੰਧੀ ਜਰਮਨੀ ਨੇ ਵੀ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਤੋਂ ਪ੍ਰਭਾਵਿਤ ਭਾਰਤ, ਬ੍ਰਿਟੇਨ ਅਤੇ ਪੁਰਤਗਾਲ ਦੇ ਯਾਤਰੀਆਂ ‘ਤੇ ਲੱਗੀ ਪਾਬੰਦੀ ਹਟਾਉਣ ਦਾ ਐਲਾਨ ਕੀਤਾ ਹੈ।
ਭਾਰਤ ਅਤੇ ਬ੍ਰਿਟੇਨ ਵਿੱਚ ਡੈਲਟਾ ਵੇਰੀਐਂਟ ਨੇ ਜੱਮ ਕੇ ਤਬਾਹੀ ਮਚਾਈ ਹੈ। ਬ੍ਰਿਟੇਨ ਵਿੱਚ ਇਨ੍ਹਾਂ ਦਿਨੀਂ ਕੋਰੋਨਾ ਦੇ ਲਗਾਤਾਰ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ, ਜਦੋਂ ਕਿ ਭਾਰਤ ਵਿੱਚ ਰੋਜ਼ਾਨਾ ਕਰੀਬ 40 ਹਜ਼ਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ਦੇਸ਼ਵਾਸੀਆਂ ਲਈ ਇਸ ਮਹੀਨੇ ਤੋਂ ਕਾਨੂੰਨੀ ਤੌਰ ’ਤੇ ਮਾਸਕ ਪਹਿਨਣ ਦੀ ਸ਼ਰਤ ਖਤਮ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਬੰਦ ਜਨਤਕ ਸਥਾਨਾਂ ’ਤੇ ਘੱਟ ਤੋਂ ਘੱਟ ਇੱਕ ਮੀਟਰ ਦੀ ਦੂਰੀ ਬਣਾਈ ਰੱਖਣ ਦੀ ਪਾਬੰਦੀ ਨਹੀਂ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਇਨਫੈਕਸ਼ਨ ਦੇ ਮਾਮਲਿਆਂ ਵਿਚ ਵਾਧੇ ਦੇ ਬਾਵਜੂਦ ਪਾਬੰਦੀਆਂ ਹਟਾਉਣ ਦੀ ਯੋਜਨਾ ਦੀ ਪੁਸ਼ਟੀ ਕਰ ਦਿੱਤੀ।