ਚੰਡੀਗੜ੍ਹ : ਪੰਜਾਬ ‘ਚ 5ਵੇਂ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪਨਬਸ,ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਵੀ ਅਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਡਟੇ ਰਹਿਣਗੇ। ਇਸ ਦੌਰਾਨ ਕੱਚੇ ਕਾਮੇ ਅੱਜ ਚੰਡੀਗੜ੍ਹ ਲਈ ਰਵਾਨਾ ਹੋਏ ਹਨ, ਜਿੱਥੇ ਉਹ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ। ਉਧਰ ਸਰਕਾਰ ਨੇ ਹੜਤਾਲ ’ਤੇ ਚੱਲ ਰਹੇ ਕਰਮਚਾਰੀਆਂ ਨੂੰ ਕੰਮ ’ਤੇ ਜਾਣ ਦਾ ਨੋਟਿਸ ਦਿੱਤਾ ਹੈ।

ਸਰਕਾਰ ਨੇ ਸਾਰੇ ਕਰਮਚਾਰੀਆਂ ਦੇ ਘਰ ਇਹ ਨੋਟਿਸ ਭੇਜੇ ਹਨ, ਜਿਸ ਵਿਚ ਉਹਨਾਂ ਨੂੰ ਤੁਰੰਤ ਕੰਮ ਜਾਰੀ ਰੱਖਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਕੰਟਰੈਕਟ ਮੁਤਾਬਕ ਉਹਨਾਂ ਨੂੰ ਹੜਤਾਲ ਕਰਨ ਦਾ ਅਧਿਕਾਰ ਨਹੀਂ ਹੈ। ਜੇਕਰ ਉਹ ਕੰਮ ’ਤੇ ਨਾ ਪਰਤੇ ਤਾਂ ਉਹਨਾਂ ਦੀ ਨੌਕਰੀ ਤੋਂ ਛੁੱਟੀ ਕਰ ਦਿੱਤੀ ਜਾਵੇਗੀ। ਕਾਮਿਆਂ ਦਾ ਕਹਿਣਾ ਹੈ ਕਿ ਉਹ ਇਹਨਾਂ ਨੋਟਿਸਾਂ ਤੋਂ ਡਰਨ ਵਾਲੇ ਨਹੀਂ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਰੋਡਵੇਜ਼ ਕਾਮਿਆਂ ਨੇ ਮੰਗਲਵਾਰ ਨੂੰ ਸੀਐਮ ਫਾਰਮ ਹਾਊਸ ਦੇ ਘਿਰਾਓ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਦਿੱਤੇ ਗੱਲਬਾਤ ਦੇ ਸੱਦੇ ਦੇ ਚਲਦਿਆਂ ਰੋਡਵੇਜ਼ ਕਰਮਚਾਰੀਆਂ ਨੇ ਸਿਸਵਾਂ ਹਾਊਸ ਦਾ ਘਿਰਾਓ ਟਾਲ ਦਿੱਤਾ ਸੀ। ਇਸ ਉਪਰੰਤ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਰੋਡਵੇਜ਼ ਕਰਮਚਾਰੀਆਂ ਨੇ 10 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਘਿਰਾਓ ਦੀ ਰਣਨੀਤੀ ਐਲਾਨੀ ਸੀ।

LEAVE A REPLY

Please enter your comment!
Please enter your name here