ਭਗਵੰਤ ਮਾਨ ਕੈਬਨਿਟ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ‘ਚ ਅਸਾਮੀਆਂ ਭਰਨ ਨੂੰ ਦਿੱਤੀ ਹਰੀ ਝੰਡੀ

0
172

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਅੱਜ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ (25 ਉਪ ਮੰਡਲ ਇੰਜੀਨੀਅਰ 70 ਜੂਨੀਅਰ ਇੰਜੀਨੀਅਰ, 30 ਜੂਨੀਅਰ ਡਰਾਫਟਸਮੈਨ ਅਤੇ 20 ਸਟੈਨੋ ਟਾਈਪਿਸਟ) ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸਾਮੀਆਂ ਇੱਕ ਸਾਲ ਦੇ ਅੰਦਰ PPSC ਅਤੇ SSS ਬੋਰਡ ਵੱਲੋਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ।

ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸਾਲ 2021 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਉਪਰੋਕਤ ਸ਼੍ਰੇਣੀਆਂ ਦੀਆਂ 88 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਅੱਜ ਮੰਤਰੀ ਮੰਡਲ ਨੇ 57 ਹੋਰ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।  

ਇਸ ਦੇ ਨਾਲ ਹੀ ਗਰਾਮ ਪੰਚਾਇਤਾਂ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ ਲਈ ਮੌਜੂਦਾ ਭਾਰਤ ਨੈੱਟ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਮਨਜ਼ੂਰੀ ਦਿੱਤੀ ਹੈ। ਦੂਰਸੰਚਾਰ ਵਿਭਾਗ, ਭਾਰਤ ਸਰਕਾਰ ਤੇ ਰਾਜ ਸਰਕਾਰ ਵਿਚਕਾਰ ਅਪ੍ਰੈਲ 2013 ਵਿੱਚ ਹਸਤਾਖਰ ਕੀਤੇ ਗਏ ਪਹਿਲਾਂ ਦੇ ਸਮਝੌਤਾ ਪੱਤਰ ਦੀ ਪਾਲਣਾ ਕਰਦੇ ਹੋਏ, ਮੰਤਰੀ ਮੰਡਲ ਨੇ ਭਾਰਤ ਨੈੱਟ ਸਕੀਮ ਤਹਿਤ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਰਾਸ਼ਟਰੀ ਬਰਾਡਬੈਂਡ ਨੈਟਵਰਕ ਨਾਲ ਜੋੜਨ ਲਈ ਮੌਜੂਦਾ ਭਾਰਤ ਨੈੱਟ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਕਰਨ ਲਈ ਮਨਜ਼ੂਰੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

LEAVE A REPLY

Please enter your comment!
Please enter your name here