ਸੱਤਾ ‘ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਲਗਾਤਾਰ ਐਕਸ਼ਨ ਪ੍ਰਕਿਰਿਆ ‘ਚ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਲੋਂ ਲਏ ਕਰਜ਼ੇ ਦੀ ਜਾਂਚ ਕਰੇਗੀ। ਆਮ ਆਦਮੀ ਪਾਰਟੀ ਵਲੋਂ ਕੀਤੇ ਟਵੀਟ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ। ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ? ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।
ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ।
ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ?
ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।
– CM ਭਗਵੰਤ ਮਾਨ pic.twitter.com/PxXNJ7hFBk— AAP Punjab (@AAPPunjab) April 18, 2022