ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਅੱਜ ਸ਼ਨੀਵਾਰ ਸਵੇਰੇ 11 ਵਜੇ ਹੋਵੇਗਾ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।
ਸਹੁੰ ਚੁੱਕ ਸਮਾਗਮ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ ‘ਚ ਪਹਿਲੀ ਕੈਬਨਿਟ ਬੈਠਕ ਰੱਖੀ ਗਈ ਸੀ, ਜਿਸ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪਹਿਲਾਂ ਇਸ ਬੈਠਕ ਦਾ ਸਮਾਂ 19 ਮਾਰਚ ਦਿਨ ਸ਼ਨੀਵਾਰ ਦੁਪਹਿਰ 12.30 ਵਜੇ ਤੈਅ ਕੀਤਾ ਗਿਆ ਸੀ, ਜਿਸ ਨੂੰ ਬਦਲ ਦਿੱਤਾ ਗਿਆ ਹੈ।
ਹੁਣ ਨਵੇਂ ਸਮੇਂ ਅਨੁਸਾਰ ਸ਼ਨੀਵਾਰ ਦੁਪਹਿਰ 2 ਵਜੇ ਇਹ ਬੈਠਕ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ਵਿਖੇ ਹੋਵੇਗੀ। ਇਸ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਫ਼ੈਸਲਿਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਬੈਠਕ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।