ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਇਸ ਦਿਨ ਪੰਜਾਬੀਆਂ ਨੂੰ ਦੇਵਾਂਗੇ ਵੱਡੀ ਖੁਸ਼ਖ਼ਬਰੀ

0
127

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚੇ ਹੋਏ ਹਨ।ਇੱਥੇ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ 16 ਅਪ੍ਰੈਲ ਨੂੰ ਪੰਜਾਬ ਵਾਸੀਆਂ ਨੂੰ ਵੱਡੀ ਖੁਸ਼ਖ਼ਬਰੀ ਦੇਣਗੇ।

ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਸੀਐਮ ਮਾਨ ਨੇ ਖਾਸ ਐਲਾਨ ਕਰਦਿਆ ਕਿਹਾ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇੱਕ ਵੱਡੀ ਖੁਸ਼ਖਬਰੀ ਮਿਲਣ ਵਾਲੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਿਸੇ ਵੀ ਮੁੱਦੇ ‘ਤੇ ਫ਼ਾਈਨੈਂਸ਼ੀਅਲ ਡਿਸਆਰਡਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੈਂਟਰ ਦਾ ਪੈਸਾ ਕਦੀ ਵੀ ਵਾਪਸ ਨਹੀਂ ਜਾਵੇਗਾ ਤੇ ਜਿਨ੍ਹਾਂ ਵੀ ਸਕੀਮਾਂ ਲਈ  ਸੈਂਟਰ ਦਾ ਪੈਸਾ ਆਉਂਦਾ ਹੈ, ਉਸੇ ਹੀ ਸਕੀਮ ਵਿੱਚ ਉਸ ਪੈਸੇ ਨੂੰ ਲਗਾਇਆ ਜਾਏਗਾ।

ਉੱਥੇ ਹੀ ਪੰਜਾਬ ਵਿੱਚ ਕਣਕ ਦੀ ਖ਼ਰੀਦ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਬਿਲਕੁਲ ਸਹੀ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਐਮਐਸਪੀ ਤੋਂ ਵੱਧ ਰੇਟ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿੱਚ ਇੱਕ ਰਾਜਾ ਖੇਤੀਬਾੜੀ ਮੰਤਰੀ ਸੀ ਪਰ ਹੁਣ ਇੱਕ ਆਮ ਆਦਮੀ ਖੇਤੀਬਾੜੀ ਮੰਤਰੀ ਹੈ।

ਇਸ ਦੇ ਨਾਲ ਉਨ੍ਹਾਂ ਕਾਂਗਰਸੀ ਆਗੂ ਪਰਗਟ ਸਿੰਘ ਵੱਲੋਂ ਕੀਤੇ ਟਵੀਟ ਦਾ ਵੀ ਜਵਾਬ ਦਿੱਤਾ ਤੇ ਕਿਹਾ ਕਿ ਥੋੜ੍ਹੇ ਦਿਨ ਰੁਕ ਜਾਓ ਮੰਤਰੀਆਂ ਨੂੰ ਵੱਡੀਆਂ ਗੱਡੀਆਂ ਤੇ ਕੀ ਪੁਰਾਣੇ ਵਿਧਾਇਕਾਂ ਕੋਲ ਜਿਹੜੀਆਂ ਸਰਕਾਰੀ ਗੱਡੀਆਂ ਨੇ ਉਹ ਵੀ ਵਾਪਸ ਲੈ ਲਈਆਂ ਜਾਣਗੀਆਂ।

LEAVE A REPLY

Please enter your comment!
Please enter your name here