ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਸਰਕਾਰ ਨੇ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਕਰ ਦਿੱਤਾ ਹੈ।
ਮਾਨ ਨੇ ਕਿਹਾ ਹੈ ਕਿ ਅਸੀਂ ਵਾਅਦਾ ਕੀਤਾ ਸੀ ਤੇ ਹੁਣ ਇਸ ਨੂੰ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਠੇਕੇ ਉਤੇ ਕੰਮ ਕਰਦੇ ਇਨ੍ਹਾਂ ਮੁਲਾਜ਼ਮਾਂ ਦੇ ਸਿਰ ਉਤੇ ਹਮੇਸ਼ਾਂ ਨੌਕਰੀ ਤੋਂ ਕੱਢੇ ਜਾਣ ਦੀ ਤਲਵਾਰ ਲਟਕਦੀ ਰਹਿੰਦੀ ਸੀ।
ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਗਰੁੱਪ ਸੀ ਤੇ ਗਰੁੱਪ ਡੀ ਦੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ CS ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਦੱਸ ਦਈਏ ਕਿ ਕਾਂਗਰਸ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਬਾਅਦ ਵਿਚ ਪਤਾ ਲੱਗਾ ਕਿ ਇਹ ਕਾਰਵਾਈ ਸਿਰੇ ਚੜ੍ਹੀ ਹੀ ਨਹੀਂ ਸੀ। ਇਸ ਸਬੰਧੀ ਫਾਇਲ ਰਾਜਪਾਲ ਕੋਲ ਅੜੀ ਰਹੀ।
ਇਸ ਸਬੰਧੀ ਫਾਇਲ ਰਾਜਪਾਲ ਨੂੰ ਭੇਜੀ ਗਈ ਸੀ ਹੁਣ ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਗਰੁੱਪ ਸੀ ਅਤੇ ਗਰੁੱਪ ਡੀ ਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਸੀ.ਐਮ.ਭਗਵੰਤ ਮਾਨ ਨੇ ਸੀ.ਐਸ ਨੂੰ ਹੁਕਮ ਦਿੱਤੇ ਹਨ ਕਿ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਅਗਲੇ ਸੈਸ਼ਨ ਤੋਂ ਪਹਿਲਾਂ ਖਾਕਾ ਤਿਆਰ ਕਰ ਲਿਆ ਜਾਵੇ। ਅਗਲੇ ਸੈਸ਼ਨ ਵਿੱਚ ਕਾਨੂੰਨ ਲਿਆਂਦਾ ਜਾਵੇਗਾ ਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਸਾਫ ਹੋ ਜਾਵੇਗਾ।