ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਫਿਰ ਲੋਕ ਸਭਾ ‘ਚ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਲਈ Adjournment Motion ਦਾ ਨੋਟਿਸ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਦਿੱਤੀ। ਦੱਸ ਦਈਏ ਕਿ ਸੰਸਦ ਦੇ ਮਾਨਸੂਨ ਸੈਸ਼ਨ ‘ਚ ਬਹੁਤ ਹੰਗਾਮਾ ਦੇਖਣ ਨੂੰ ਮਿਲ ਰਿਹਾ ਹੈ। ਵਿਰੋਧੀ ਧਿਰ ਲਗਾਤਾਰ ਵੱਖ -ਵੱਖ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਿਹਾ ਹੈ।
आज फिर मैंने लोक सभा में तीनों खेती क़ानून वापस लेने हेतु adjournment motion का नोटिस दिया है..
— Bhagwant Mann (@BhagwantMann) July 22, 2021
ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੇ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਨਿੰਦਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸੰਸਦ ‘ਚ ਜਦੋਂ ਪ੍ਰਧਾਨ ਮੰਤਰੀ ਬੋਲਣ ਲੱਗੇ ਤਾਂ ਅਸੀਂ ਜ਼ੋਰਦਾਰ ਵਿਰੋਧ ਕੀਤਾ।ਪ੍ਰਧਾਨਮੰਤਰੀ ਅਸੀਂ ਤੁਹਾਡੀ ਰੋਜ਼ ਗੱਲ ਸੁਣਦੇ ਹਾਂ, ਹੁਣ ਤੁਸੀਂ ਲੋਕਾਂ ਦੀ ਵੀ ਸੁਣੋਂ। ਸੰਸਦ ‘ਚ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਸ ਦੇ ਕੋਲ ਰਾਜਧਾਨੀ ਦੀਆਂ ਸਰਹੱਦਾਂ ‘ਤੇ ਅੰਦੋਲਨ ਦੇ ਦੌਰਾਨ ਦਮ ਤੋੜਨ ਵਾਲੇ ਕਿਸਾਨ – ਮਜ਼ਦੂਰ ਅੰਦੋਲਨਕਾਰੀਆਂ ਦੀ ਕੋਈ ਗਿਣਤੀ ਜਾਂ ਰਿਕਾਰਡ ਨਹੀਂ, ਇਹ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਦੀ ਆਤਮਾ ਮਰ ਚੁੱਕੀ ਹੈ।