ਭਗਵੰਤ ਮਾਨ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਪਿਆ ਅਸਤੀਫ਼ਾ

0
133

ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਇਸ ਦੌਰਾਨ ਸੰਸਦ ‘ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਸੰਜੀਵ ਬਲਿਆਨ, ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ, ਸੰਸਦ ਮੈਂਬਰ ਰਵਨੀਤ ਬਿੱਟੂ, ਸੰਸਦ ਮੈਂਬਰ ਗੁਰਜੀਤ ਔਜਲਾ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਮੌਜੂਦ ਸਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਸਰਕਾਰ ਕਿਸ ਤਰ੍ਹਾਂ ਚਲਾਉਣੀ ਹੈ। ਉਹ ਸੱਤ ਸਾਲ MP ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਦਿੱਲੀ ਵਲੋਂ ਮਿਲੀਆਂ ਗਾਈਡਲਾਇਨਜ਼ ਨੂੰ ਵੀ ਧਿਆਨ ‘ਚ ਰੱਖਿਆ ਜਾਵੇਗਾ। ਪੰਜਾਬ ਤੋਂ ਦਿੱਲੀ ਵੀ ਗਾਈਡਲਾਈਨਜ਼ ਲਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਸੀ ਕਿ ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ, ਇਸ ਦੇ ਲਈ ਧੰਨਵਾਦ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਕੁੱਝ ਹੀ ਮਹੀਨਿਆਂ ‘ਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ‘ਚ ਫਿਰ ਗੂੰਜੇਗੀ।

LEAVE A REPLY

Please enter your comment!
Please enter your name here