ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ (Punbus/prtc Worker Union) ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕੀਤਾ ਹੈ। ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਸਰਕਾਰ ਵੱਲੋਂ ਮੁਲਾਜ਼ਮ ਮਾਰੂ ਅਤੇ ਵਿਭਾਗਾਂ ਨੂੰ ਖਤਮ ਕਰਨ ਦੀਆਂ ਨੀਤੀਆਂ ਖਿਲਾਫ ਅਤੇ ਹੱਕੀ ਮੰਗਾਂ ਲਈ ਚਰਚਾ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਪਨਬੱਸ ਅਤੇ PRTC ਦੇ 27 ਡਿਪੂਆਂ ਦੀਆਂ ਕਮੇਟੀਆਂ ਸਮੇਤ ਪੀਆਰਟੀਸੀ ਦੇ ਆਜ਼ਾਦ ਯੂਨੀਅਨ ਦੇ ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਅਤੇ ਪਨਬੱਸ ਦੇ ਰਿਪੋਰਟਾਂ ਵਾਲੇ ਮੁਲਾਜ਼ਮਾਂ ਨੇ ਭਾਗ ਲਿਆ।

ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਤੇ ਮੌਜੂਦਾ ਆਪ ਸਰਕਾਰ ਵਲੋਂ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ 12-14 ਘੰਟੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮਹੀਨਾ ਮਹੀਨਾ ਲੇਟ ਅਤੇ ਸੰਘਰਸ਼ ਕਰਕੇ ਤਨਖ਼ਾਹ ਲੈਣੀ ਪੈਂਦੀ ਹੈ ਇਸ ਮਹੀਨੇ ਵੀ 11 ਜੁਲਾਈ ਨੂੰ ਗੇਟ ਰੈਲੀਆਂ ਅਤੇ 13 ਜੁਲਾਈ ਨੂੰ ਬੱਸ ਸਟੈਂਡ ਬੰਦ ਕਰਨ ਦਾ ਪ੍ਰੋਗਰਾਮ ਮਜਬੂਰੀ ਵਿੱਚ ਯੂਨੀਅਨ ਨੂੰ ਉਲੀਕਣਾ ਪੈ ਰਿਹਾ ਹੈ ਅਤੇ ਜੇਕਰ ਫੇਰ ਵੀ ਤਨਖਾਹਾਂ ਨਹੀਂ ਆਉਂਦੀ ਤਾਂ ਰੋਡ ਬਲੋਕ ਕਰਨ ਸਮੇਤ ਤਿੱਖੇ ਸੰਘਰਸ਼ ਕਰਨ ਤੋਂ ਯੂਨੀਅਨ ਪਿੱਛੇ ਨਹੀਂ ਹਟੇਗੀ।

ਬਲਜਿੰਦਰ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ ਪੰਨੂੰ, ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਰਕਾਰੀ ਵਿਭਾਗਾਂ ਨੂੰ ਬਚਾਉਣ ਟਰਾਸਪੋਰਟ ਮਾਫੀਆ ਖਤਮ ਕਰਨ ਘਰ-ਘਰ ਪੱਕਾ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਫੂਕ 3 ਮਹੀਨਿਆਂ ਵਿੱਚ ਹੀ ਨਿਕਲਦੀ ਨਜ਼ਰ ਆਉਂਦੀ ਹੈ ਕਿਉਂਕਿ ਪਨਬੱਸ ਵਿੱਚ ਨਵੀਂ ਭਰਤੀ ਆਊਟਸੋਰਸਿੰਗ ‘ਤੇ ਕਰਨ ਦੀ ਤਿਆਰੀ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਨੋਜੁਆਨਾਂ ਨੂੰ ਪੱਕਾ ਰੋਜ਼ਗਾਰ ਦੇਣ ਦਾ ਵਾਅਦਾ ਕੇਵਲ ਚੋਣਾਵੀ ਸਟੰਟ ਸਨ।

ਆਗੂਆਂ ਨੇ ਕਿਹਾ ਕਿ ਹੱਕੀ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ, ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨਾ,ਅਤੇ ਬਿਨਾਂ ਸ਼ਰਤ ਡਿਊਟੀ ਪਾਇਆ ਜਾਵੇ, ਤਨਖ਼ਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਬਰਾਬਰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ, ਠੇਕੇਦਾਰੀ ਸਿਸਟਮ ਤੇ ਭਰਤੀ ਬੰਦ ਕਰਨ ਅਤੇ ਅਡਵਾਂਸ ਬੁੱਕਰ ਤੇ ਤਨਖਾਹ ਦਾ ਵਾਧਾ ਲਾਗੂ ਕਰਨਾ ਅਤੇ ਵਰਕਸ਼ਾਪ ਦੀ ਮੰਗ ਸਕਿਲੱਡ ਤੋਂ ਹਾਈ ਸਕਿਲੱਡ ਲਾਗੂ ਕਰਨਾ ਆਦਿ ਮੰਗਾਂ ਤੇ ਮੌਜੂਦਾ ਸਰਕਾਰ ਅਤੇ ਅਫਸਰਾਂ ਦੇ ਰਵਈਏ ਨੂੰ ਦੇਖਦਿਆਂ ਹੋਈਆਂ ਐਕਸ਼ਨ ਉਲੀਕੇ ਗਏ ਜਿਨ੍ਹਾਂ ਬਾਰੇ ਕੱਲ੍ਹ ਨੂੰ ਗੇਟ ਰੈਲੀਆਂ ਵਿੱਚ ਐਲਾਨ ਕੀਤਾ ਜਾਵੇਗਾ।

ਮੀਟਿੰਗ ਵਿਚ ਮੌਜੂਦ ਆਜ਼ਾਦ ਜੱਥੇਬੰਦੀ ਦੇ ਪ੍ਰਧਾਨ ਬੱਬੂ ਸ਼ਰਮਾ, ਜਾਨਪਾਲ ਸਿੰਘ, ਤੇ ਰਤਨ ਸ਼ਰਮਾ ਨੇ ਕਿਹਾ ਕਿ ਸੰਘਰਸ ਦੌਰਾਨ ਕੱਢੇ ਗਏ ਵਰਕਰਾਂ ਨੂੰ ਬਿਨਾ ਕਿਸੇ ਹਲਫ਼ੀਆ ਬਿਆਨ ਦੇ ਅਤੇ ਤਨਖਾਹ ਵਿੱਚ ਹੋਏ ਵਾਧੇ ਦੀ ਤਨਖਾਹ ਦੇ ਕੇ ਬਹਾਲ ਕੀਤਾ ਜਾਵੇ ਤੇ ਪੰਜਾਬ ਰੋਡਵੇਜ਼ ਤੇ ਪੀ ਆਰ ਟੀ ਸੀ ਦੇ ਵਰਕਰਾਂ ਨਾਲ ਮਿਲ ਕੇ ਮੋਢੇ ਨਾਲ ਮੋਢਾ ਲਾ ਕੇ ਉਲੀਕੇ ਪ੍ਰੋਗਰਾਮ ਵਿੱਚ ਬਰਾਬਰ ਸਾਥ ਦੇਕੇ ਸੰਘਰਸ ਕਰਨ ਲਈ ਕਿਹਾ ਤੇ ਕਿੱਲੋ ਮੀਟਰ ਸਕੀਮ ਦੀ ਬੱਸਾਂ ਦਾ ਵਿਰੋਧ ਕੀਤਾ

LEAVE A REPLY

Please enter your comment!
Please enter your name here