ਭਾਜਪਾ ਵੱਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦੇ ਐਲਾਨ ਤੋਂ ਬਾਅਦ Raja Warring ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਕੱਸਿਆ ਤੰਜ – ਨਾ ਘਰ ਦੇ ਰਹੇ, ਨਾ ਘਾਟ ‘ਤੇ…

0
34

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਵਾਰ ਫਿਰ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ, ਤੁਸੀ ਤਾਂ ਨਾ ਘਰ ਦੇ ਰਹੇ ਨਾ ਘਾਟ ਦੇ ਸਾਹਿਬ ! ਇਸ ਟਵੀਟ ਦੇ ਨਾਲ ਉਨ੍ਹਾਂ ਨੇ ਇੱਕ ਖ਼ਬਰ ਦਾ ਹਵਾਲਾ ਦਿੱਤਾ ਹੈ, ਜਿਸ ਦੇ ਅਨੁਸਾਰ ਪੰਜਾਬ ਵਿੱਚ ਭਾਜਪਾ ਸਾਰੇ ਸੀਟਾਂ ‘ਤੇ ਚੋਣ ਲੜਨਗੇ। ਇਸ ਖ਼ਬਰ ਨੂੰ ਅਮਰਿੰਦਰ ਸਿੰਘ ਲਈ ਇੱਕ ਝੱਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਨੇ ਕਾਂਗਰਸ ਛੱਡਣ ਤੋਂ ਬਾਅਦ ਸੰਕੇਤ ਦਿੱਤਾ ਸੀ ਕਿ ਉਹ ਅਗਲੀ ਵਿਧਾਨਸਭਾ ਚੋਣ ਵਿੱਚ ਭਾਜਪਾ ਦੇ ਨਾਲ ਸੀਟ ਵੰਡ ‘ਤੇ ਵਿਚਾਰ ਕਰ ਸਕਦੇ ਹਨ।

LEAVE A REPLY

Please enter your comment!
Please enter your name here