ਕੀਵ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਹੈ। ਦੂਤਾਵਾਸ ਨੇ ਇਸ ਸਬੰਧ ‘ਚ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਭਾਰਤੀ ਨਾਗਰਿਕਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਅਸਥਾਈ ਤੌਰ ‘ਤੇ ਯੂਕਰੇਨ ਛੱਡਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਸਮੇਤ ਕਈ ਦੇਸ਼ ਆਪਣੇ ਡਿਪਲੋਮੈਟਾਂ ਨੂੰ ਯੂਕਰੇਨ ਛੱਡਣ ਲਈ ਕਹਿ ਚੁੱਕੇ ਹਨ।
ਦੂਤਾਵਾਸ ਦੁਆਰਾ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, “ਯੂਕਰੇਨ ਵਿੱਚ ਮੌਜੂਦਾ ਸਥਿਤੀ ਦੀ ਅਨਿਸ਼ਚਿਤਤਾ ਦੇ ਮੱਦੇਨਜ਼ਰ ਇਥੇ ਰਹਿਣ ਵਾਲੇ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਜਿਨ੍ਹਾਂ ਦਾ ਰਹਿਣਾ ਜ਼ਰੂਰੀ ਨਹੀਂ ਮੰਨਿਆ ਜਾਂਦਾ ,ਅਸਥਾਈ ਤੌਰ ‘ਤੇ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਸਲਾਹ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਚਾਰਟਰ ਉਡਾਣਾਂ ਬਾਰੇ ਅੱਪਡੇਟ ਰਹਿਣ ਲਈ ਸੰਬੰਧਤ (contractors) ਨਾਲ ਵੀ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।










