ਭਾਰਤੀ ਦੂਤਾਵਾਸ ਨੇ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ

0
21

ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਖਤਰਨਾਕ ਜੰਗ ਦਾ ਅੱਜ ਛੇਵਾਂ ਦਿਨ ਹੈ। ਇਨ੍ਹਾਂ 6 ਦਿਨਾਂ ਵਿੱਚ ਰੂਸ ਨੇ ਰੁਕ-ਰੁਕ ਕੇ ਯੂਕਰੇਨ ‘ਤੇ ਕਈ ਮਿਜ਼ਾਈਲਾਂ ਛੱਡੀਆਂ ਹਨ। ਇਨ੍ਹਾਂ ਹਮਲਿਆਂ ਨਾਲ ਯੂਕਰੇਨ ਲਗਭਗ ਤਬਾਹ ਹੋ ਚੁੱਕਾ ਹੈ ਪਰ ਫਿਰ ਵੀ ਨਾ ਤਾਂ ਰੂਸ ਅਤੇ ਨਾ ਹੀ ਯੂਕਰੇਨ ਝੁਕਣ ਨੂੰ ਤਿਆਰ ਹੈ। ਹਾਲਾਂਕਿ ਬੀਤੇ ਦਿਨੀਂ ਬੇਲਾਰੂਸ ‘ਚ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਹੋਈ ਪਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਰੂਸੀ ਫੌਜੀ ਹਮਲੇ ‘ਚ 70 ਤੋਂ ਜ਼ਿਆਦਾ ਯੂਕਰੇਨੀ ਫੌਜੀ ਮਾਰੇ ਗਏ। ਰੂਸੀ ਫੌਜ ਇਸ ਸਮੇਂ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਦਾਖਲ ਹੋ ਰਹੀ ਹੈ। ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਕਬਜ਼ਾ ਕਰਨ ਲਈ ਹੁਣ ਰੂਸ ਦੁਆਰਾ ਇੱਕ ਵਿਸ਼ਾਲ ਫੌਜੀ ਕਾਫਲਾ ਭੇਜਿਆ ਗਿਆ ਹੈ। ਰੂਸ ਦਾ 40 ਮੀਲ (64 ਕਿਲੋਮੀਟਰ) ਲੰਬਾ ਕਾਫਲਾ ਕੀਵ ਵੱਲ ਵਧ ਰਿਹਾ ਹੈ।

ਯੂਐਨਐਚਆਰਸੀ ਵਿੱਚ ਯੂਕਰੇਨ ਦੇ ਮੁੱਦੇ ਨੂੰ ਲੈ ਕੇ ਐਮਰਜੈਂਸੀ ਮੀਟਿੰਗ ਬੁਲਾਉਣ ਲਈ ਵੀ ਵੋਟਿੰਗ ਹੋਈ। ਇਸ ਮੀਟਿੰਗ ਨੂੰ ਬੁਲਾਉਣ ਦੇ ਹੱਕ ਵਿੱਚ 29 ਵੋਟਾਂ ਪਈਆਂ, ਜਦੋਂ ਕਿ 5 ਨੇ ਵਿਰੋਧ ਕੀਤਾ। ਭਾਰਤ ਸਮੇਤ 13 ਦੇਸ਼ਾਂ ਨੇ ਇਸ ਮਾਮਲੇ ‘ਚ ਨਿਰਪੱਖ ਰਹਿਣ ਦਾ ਫੈਸਲਾ ਕੀਤਾ ਹੈ।

ਭਾਰਤ ਸਰਕਾਰ ਵਲੋਂ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਹੁਣ ਤੱਕ ਬਹੁਤ ਸਾਰੇ ਵਿਦਿਆਰਥੀ ਭਾਰਤ ਸਰਕਾਰ ਦੁਆਰਾ ਵਾਪਸ ਭਾਰਤ ਲਿਆਂਦੇ ਗਏ ਹਨ। ਇਹ ਮੁਹਿੰਮ ਜਾਰੀ ਹੈ। ਇਸੇ ਦੌਰਾਨ ਯੂਕਰੇਨ ‘ਚ ਸਥਿਤ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਅੱਜ ਹੀ ਕੀਵ ਛੱਡਣ ਦੀ ਸਲਾਹ ਦਿੱਤੀ ਗਈ ਹੈ।

LEAVE A REPLY

Please enter your comment!
Please enter your name here