ਭਾਰਤੀ ਮੌਸਮ ਵਿਭਾਗ ਨੇ ਯੈਲੋ ਚਿਤਾਵਨੀ ਕੀਤੀ ਜਾਰੀ, ਪੰਜਾਬ ਸਮੇਤ ਇਨ੍ਹਾਂ ਰਾਜਾਂ ‘ਚ ਸ਼ੀਤ ਲਹਿਰ ਰਹੇਗੀ ਜਾਰੀ

0
50

ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਅਗਲੇ ਚਾਰ ਦਿਨਾਂ ਤੱਕ ਸ਼ੀਤ ਲਹਿਰ ਦਾ ਕਹਿਰ ਜਾਰੀ ਰਹੇਗਾ। ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਤੱਕ ਘੱਟ ਜਾਵੇਗਾ। ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਹਿਮਾਲੀਅਨ ਰਾਜਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਦਾ ਦੌਰ ਅੱਜ ਵੀ ਜਾਰੀ ਰਹੇਗਾ।

ਇਸ ਤੋਂ ਇਲਾਵਾ ਆਈਐਮਡੀ ਮੁਤਾਬਕ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਦਾ ਦੌਰ ਅੱਜ ਵੀ ਜਾਰੀ ਰਹੇਗਾ। ਦੂਜੇ ਪਾਸੇ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਜ਼ਿਆਦਾਤਰ ਉੱਤਰੀ ਰਾਜਾਂ ਵਿੱਚ 30 ਜਨਵਰੀ ਤੱਕ ਭਾਰੀ ਠੰਢ ਅਤੇ ਸ਼ੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ।

ਭਾਰਤੀ ਮੌਸਮ ਵਿਭਾਗ ਨਵੀਂ ਦਿੱਲੀ ਦੇ ਖੇਤਰੀ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਯੈਲੋ ਅਲਰਟ ਵਿੱਚ ਕਿਹਾ ਗਿਆ ਹੈ ਕਿ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ, ਪੂਰਬੀ-ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਅਤੇ ਪੂਰਬੀ ਰਾਜਸਥਾਨ ਅਤੇ ਦਿੱਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਸ਼ੀਤ ਲਹਿਰ ਦੀ ਸਥਿਤੀ ਜਾਰੀ ਰਹੇਗੀ।

ਇਸ ਤੋਂ ਇਲਾਵਾ ਪੂਰਬੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਯੈਲੋ ਅਲਰਟ ਦੇ ਤਹਿਤ ਇਹ ਸਥਿਤੀ ਹੋਰ ਜਾਰੀ ਰਹਿ ਸਕਦੀ ਹੈ। ਵਿਭਾਗ ਦੇ ਮੌਸਮ ਵਿਗਿਆਨੀਆਂ ਨੇ ਕਿਹਾ ਹੈ ਕਿ ਰਾਜਸਥਾਨ ਦੇ ਵੱਖ-ਵੱਖ ਸਥਾਨਾਂ (ਉੱਤਰੀ ਹਿੱਸਿਆਂ) ‘ਤੇ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦੇ ਹਾਲਾਤ ਹੋਰ ਬਣੇ ਰਹਿਣਗੇ।

ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਅਗਲੇ ਦੋ ਦਿਨਾਂ ਤੱਕ ਠੰਢ ਤੋਂ ਰਾਹਤ ਨਹੀਂ ਮਿਲੇਗੀ। ਠੰਡੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ ਅਤੇ ਤਾਪਮਾਨ 3 ਤੋਂ 5 ਡਿਗਰੀ ਤੱਕ ਘੱਟ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਜਾਰੀ ਰਹੇਗੀ, ਜਦੋਂ ਕਿ 27 ਜਨਵਰੀ ਤੱਕ ਕੁਝ ਥਾਵਾਂ ’ਤੇ ਸ਼ੀਤ ਲਹਿਰ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ ਸ਼ੀਤ ਲਹਿਰ 29 ਤੱਕ ਜਾਰੀ ਰਹੇਗੀ।

LEAVE A REPLY

Please enter your comment!
Please enter your name here