ਭਾਰਤ ਤੇ ਇਟਲੀ ਦੇ ਸਮੇਂ ‘ਚ ਹੋਵੇਗਾ ਵੱਡਾ ਬਦਲਾਅ, ਜਾਣੋ ਕਿੰਨਾ ਸਮਾਂ ਪਿੱਛੇ ਚੱਲੇਗੀ ਘੜੀ

0
96

ਸਾਰੇ ਯੂਰਪੀਅਨ ਦੇਸ਼ਾਂ ਦੀਆਂ ਗਰਮੀਆਂ ਅਤੇ ਸਰਦੀਆਂ ਦਾ ਸਮਾਂ ਸਾਲ 2001 ਤੋਂ ਯੂਰਪੀਅਨ ਯੂਨੀਅਨ ਦੇ ਨਿਰਦੇਸ਼ਾਂ ਅਨੁਸਾਰ ਇੱਕਸਾਰ ਬਦਲਿਆ ਜਾਂਦਾ ਰਿਹਾ ਹੈ। ਇਸ ਪ੍ਰਕਾਰ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਪੂਰੇ ਯੂਰੋਪ ਦਾ ਟਾਈਮ ਟੇਬਲ ਬਦਲ ਜਾਂਦਾ ਹੈ ਭਾਵ ਕਦੇ ਇੱਕ ਘੰਟਾ ਪਿੱਛੇ ਚਲਾ ਜਾਂਦਾ ਹੈ ਅਤੇ ਕਦੇ ਇੱਕ ਘੰਟਾ ਅੱਗੇ ਆ ਜਾਂਦਾ ਹੈ।

ਮਾਰਚ ਮਹੀਨੇ ਦੇ ਆਖ਼ਰੀ ਸ਼ਨੀਵਾਰ ਨੂੰ ਰਾਤ 2 ਵਜੇ ਯੂਰੋਪ ਦੀਆਂ ਤਮਾਮ ਘੜ੍ਹੀਆਂ ਇੱਕ ਘੰਟੇ ਲਈ ਅੱਗੇ ਆ ਜਾਂਦੀਆਂ ਹਨ ਮਤਲਬ ਜਿਵੇਂ ਕਿ ਜੇਕਰ ਘੜ੍ਹੀ ਅਨੁਸਾਰ ਰਾਤ ਨੂੰ 2 ਵਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ ਅਤੇ ਇਹ ਟਾਇਮ ਇਸ ਤਰ੍ਹਾਂ ਹੀ ਅਕਤੂਬਰ ਮਹੀਨੇ ਦੇ ਆਖਰੀ ਸ਼ਨੀਵਾਰ ਤੱਕ ਚੱਲਦਾ ਰਹਿੰਦਾ ਹੈ ਇਸੇ ਪ੍ਰਕਾਰ ਹੁਣ ਇਸ ਸਾਲ 31 ਅਕਤੂਬਰ ਦੀ ਰਾਤ ਜਦੋਂ 2 ਵਜੇ ਹੋਣਗੇ ਤਾਂ ਉਸ ਨੂੰ ਰਾਤ ਦੇ 3 ਵਜੇ ਸਮਝਿਆ ਜਾਵੇਗਾ ਅਤੇ ਯੂਰੋਪ ਦੀਆਂ ਤਮਾਮ ਘੜ੍ਹੀਆਂ ਇੱਕ ਘੰਟੇ ਲਈ ਪਿੱਛੇ ਕਰ ਲਈਆਂ ਜਾਣਗੀਆਂ ਜਿਹੜੀਆਂ ਘੜ੍ਹੀਆਂ ਤਾਂ ਕੰਪਿਊਟਰ ਰਾਈਜ਼ਡ ਹਨ ਉਹ ਤਾਂ ਆਪਣੇ ਆਪ ਸਾਲ ਵਿੱਚ ਦੋ ਵਾਰ ਇੱਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਚਲੀਆਂ ਜਾਂਦੀਆਂ ਹਨ ਪਰ ਜਿਹੜੀਆਂ ਕੰਪਿਊਟਰ ਰਾਈਜ਼ਡ ਘੜ੍ਹੀਆਂ ਨਹੀਂ ਹਨ ਉਨ੍ਹਾਂ ਨੂੰ ਸਭ ਲੋਕ ਆਪ ਅੱਗੇ ਪਿੱਛੇ ਕਰ ਲੈਂਦੇ ਹਨ।

ਯੂਰਪੀਅਨ ਯੂਨੀਅਨ ਵੱਲੋਂ ਸਮਾਂ ਬਦਲਣ ਦੀ ਪ੍ਰਕਿਰਿਆ ਦਾ ਮੁੱਖ ਮੰਤਵ ਯੂਰਪੀ ਦੇਸ਼ਾਂ ਵਿੱਚ ਅੰਦਰੂਨੀ ਕਾਰੋਬਾਰ ਨੂੰ ਪ੍ਰਫੁਲੱਤ ਕਰਨਾ ਅਤੇ ਊਰਜਾ ਦੀ ਲਾਗਤ ਨੂੰ ਘਟਾਉਣਾ ਸੀ ਪਰ ਇਸ ਬਦਲਾਅ ਨਾਲ ਲੋਕਾਂ ਦਾ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਸੀ। ਜਿਸ ਲਈ ਯੂਰਪੀਅਨ ਕਮਿਸ਼ਨ ਨੂੰ ਇਸ ਬਾਬਤ ਆਪਣਾ ਸੁਝਾਅ ਯੂਰਪੀਅਨ ਪਾਰਲੀਮੈਂਟ ਵਿੱਚ ਰੱਖਣਾ ਪਿਆ ਸੀ। ਜਿਸ ਉੱਪਰ ਇਤਰਾਜਗੀ ਲਈ 1 ਇੱਕ ਸਾਲ ਦਾ ਸਮਾਂ ਸੀ ਜਿਹੜਾ ਕਿ ਹੁਣ ਲੰਘ ਚੁੱਕਾ ਹੈ ਪਰ ਇਸ ਮਤੇ ਲਈ ਕਿਸੇ ਵੀ ਤਰ੍ਹਾਂ ਦੀ ਇਤਰਾਜ਼ਗੀ ਦਾ ਕੋਈ ਮਾਮਲਾ ਸਾਹਮਣੇ ਨਹੀ ਆਇਆ। ਜਿਸ ਦੇ ਮੱਦੇਨਜਰ ਯੂਰਪੀਅਨ ਯੂਨੀਅਨ ਨੇ ਇਹ ਮਤਾ ਮਾਰਚ 2021 ਤੋਂ ਲਾਗੂ ਕਰਨਾ ਸੀ ਪਰ ਕੋਵਿਡ-19 ਕਾਰਨ ਜਾਂ ਕਿਸੇ ਹੋਰ ਵਜ੍ਹਾ ਨਾਲ ਇਹ ਫੈਸਲਾ ਇਸ ਸਾਲ ਲਾਗੂ ਨਹੀ ਹੋ ਸਕਿਆ ਅਤੇ ਹੁਣ 31 ਅਕਤੂਬਰ 2021 ਨੂੰ ਪੂਰੇ ਯੂਰੋਪ ਦਾ ਸਮਾਂ ਬਦਲਣ ਜਾ ਰਿਹਾ ਜਿਸ ਅਨੁਸਾਰ ਹੁਣ ਪੂਰੇ ਯੂਰਪ ਦੀਆਂ ਘੜੀਆਂ ਇੱਕ ਘੰਟੇ ਲਈ ਪਿੱਛੇ ਚਲੀਆਂ ਜਾਣਗੀਆਂ।

LEAVE A REPLY

Please enter your comment!
Please enter your name here