ਭਾਰਤ ਦੀ ਬੈਡਮਿੰਟਨ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਜਿੱਤਿਆ ਥਾਮਸ ਕੱਪ, PM ਮੋਦੀ ਨੇ ਦਿੱਤੀ ਵਧਾਈ

0
35

ਥਾਮਸ ਕੱਪ ਬੈਡਮਿੰਟਨ ਟੂਰਨਾਮੈਂਟ ਵਿੱਚ ਟੀਮ ਇੰਡੀਆ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਫਾਈਨਲ ਵਿੱਚ ਜਿੱਤ ਦਰਜ ਕਰਕੇ ਪਹਿਲੀ ਵਾਰ ਸੋਨ ਤਗ਼ਮਾ ਜਿੱਤਿਆ। ਭਾਰਤ ਨੇ ਇੰਡੋਨੇਸ਼ੀਆ ਖ਼ਿਲਾਫ਼ ਮੈਚ ਵਿੱਚ 3-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਉਸਨੇ 14 ਸਾਲ ਦੀ ਡਿਫੈਂਡਿੰਗ ਚੈਂਪੀਅਨ ਨੂੰ ਹਰਾਇਆ। ਪਹਿਲੇ ਮੈਚ ਵਿੱਚ ਲਕਸ਼ਯ ਸੇਨ ਨੇ ਐਂਥਨੀ ਸਿਨਿਸੁਕਾ ਨੂੰ 8-21, 21-17, 21-16 ਨਾਲ ਹਰਾਇਆ। ਦੂਜੇ ਮੈਚ ਵਿੱਚ ਸਾਤਵਿਕਸਾਈਰਾਜ ਰੈਂਕੀਰੈੱਡੀ ਅਤੇ ਚਿਰਾਗ ਸ਼ੈਟੀ ਦੀ ਡਬਲਜ਼ ਜੋੜੀ ਨੇ 18-21, 23-21, 21-19 ਨਾਲ ਜਿੱਤ ਦਰਜ ਕੀਤੀ। ਤੀਜਾ ਮੈਚ ਸਿੰਗਲਜ਼ ਵਿੱਚ ਕਿਦਾਂਬੀ ਸ੍ਰੀਕਾਂਤ ਅਤੇ ਜੋਨਾਥਨ ਕ੍ਰਿਸਟੀ ਵਿਚਾਲੇ ਖੇਡਿਆ ਗਿਆ। ਜਿਸ ਵਿੱਚ ਕਿਦਾਂਬੀ ਨੇ ਕ੍ਰਿਸਟੀ ਨੂੰ 21-15, 23-21 ਨਾਲ ਹਰਾਇਆ। ਟੀਮ ਇੰਡੀਆ ਨੇ ਮਲੇਸ਼ੀਆ ਅਤੇ ਡੈਨਮਾਰਕ ਨੂੰ ਹਰਾ ਕੇ ਪਹਿਲੀ ਵਾਰ ਫਾਈਨਲ ਵਿੱਚ ਥਾਂ ਬਣਾਈ ਹੈ। ਭਾਰਤੀ ਟੀਮ ਵਿੱਚ ਮੱਧ ਪ੍ਰਦੇਸ਼ ਦੇ ਧਾਰ ਦਾ ਪ੍ਰਿਯਾਂਸ਼ੂ ਰਾਜਾਵਤ ਵੀ ਸ਼ਾਮਲ ਹੈ।

ਖੇਡ ਮੰਤਰਾਲੇ ਨੇ ਥਾਮਸ ਕੱਪ ਜੇਤੂ ਟੀਮ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਪੂਰਾ ਦੇਸ਼ ਭਾਰਤ ਦੇ ਥਾਮਸ ਕੱਪ ਜਿੱਤਣ ਨੂੰ ਲੈ ਕੇ ਉਤਸ਼ਾਹਿਤ ਹੈ। ਸਾਡੀ ਕੁਸ਼ਲ ਟੀਮ ਨੂੰ ਵਧਾਈ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ। ਇਹ ਜਿੱਤ ਆਉਣ ਵਾਲੇ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ।

LEAVE A REPLY

Please enter your comment!
Please enter your name here