ਕੋਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ ਪਰ ਕੋਰੋਨਾ ਦਾ ਕਹਿਰ ਕੁੱਝ ਘੱਟ ਗਿਆ ਹੈ। ਇਸ ਲਈ ਭਾਰਤ ਸਰਕਾਰ ਨੇ ਕੋਵਿਡ ਕਾਰਨ ਲੱਗੀਆਂ ਪਾਬੰਦੀਆਂ ਸੰਬੰਧੀ ਇੱਕ ਅਹਿਮ ਫੈਸਲਾ ਲਿਆ ਹੈ। ਭਾਰਤ ਸਰਕਾਰ ਕੋਵਿਡ ਪਾਬੰਦੀਆਂ ਨੂੰ ਖਤਮ ਕਰਨ ਜਾ ਰਹੀ ਹੈ। ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ 31 ਮਾਰਚ ਤੋਂ ਦੇਸ਼ ਅੰਦਰ ਸਾਰੀਆਂ ਕੋਵਿਡ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਲੋਕਾਂ ਲਈ ਮਾਸਕ ਪਹਿਨਣਾ ਜ਼ਰੂਰੀ ਰਹੇਗਾ ਤੇ ਨਾਲ ਹੀ ਸਮਾਜਿਕ ਦੂਰੀ ਦੀ ਪਾਲਣਾ ਵੀ ਲਾਜ਼ਮੀ ਹੋਵੇਗੀ।
ਕੇਂਦਰ ਸਰਕਾਰ ਨੇ 24 ਮਾਰਚ, 2020 ਨੂੰ ਪਹਿਲੀ ਵਾਰ ਦੇਸ਼ ‘ਚ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਡਿਜ਼ਾਸਟਰ ਮੈਨੇਜਮੈਂਟ ਐਕਟ, (ਡੀ.ਐਮ. ਐਕਟ) 2005 ਦੇ ਤਹਿਤ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਅਤੇ ਸਮੇਂ-ਸਮੇਂ ‘ਤੇ ਬਦਲਾਅ ਵੀ ਕੀਤੇ ਸਨ।