ਈਡੀ ਵਲੋਂ ਗ੍ਰਿਫਤਾਰ ਕੀਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਅੱਜ 20 ਅਪ੍ਰੈਲ ਨੂੰ ਜਲੰਧਰ ਕੋਰਟ ਵਿੱਚ ਸੁਣਵਾਈ ਹੋਵੇਗੀ। ਈਡੀ ਵਲੋਂ ਭੁਪਿੰਦਰ ਸਿੰਘ ਹਨੀ ਨੂੰ 10 ਕਰੋੜ ਰੁਪਏ ਨਗਦੀ ਨਾਲ ਗ੍ਰਿਫਤਾਰ ਕੀਤਾ ਗਿਆ ਸੀ।
ਨਾਜਾਇਜ਼ ਰੇਤ ਮਾਈਨਿੰਗ ਮਾਮਲੇ ‘ਚ ਕੁੱਝ ਦਿਨ ਪਹਿਲਾਂ ਈਡੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਸੀ। ਈਡੀ ਵਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਚਰਨਜੀਤ ਚੰਨੀ ਨੇ ਖੁਦ ਟਵੀਟ ਕਰ ਇਹ ਜਾਣਕਾਰੀ ਵੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਈਡੀ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਮੈਂ ਹਾਜ਼ਰੀ ਭਰੀ ਤੇ ਉਨ੍ਹਾਂ ਦੁਆਰਾ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮਾਮਲੇ ‘ਚ ਇੱਕ ਚਲਾਨ ਈਡੀ ਵੱਲੋਂ ਪਹਿਲਾਂ ਹੀ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਮੈਨੂੰ ਅਧਿਕਾਰੀਆਂ ਨੇ ਦੁਬਾਰਾ ਨਹੀਂ ਬੁਲਾਇਆ।