ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਯੂਥ ਵਿੰਗ ਦੇ ਸਰਗਰਮ ਆਗੂ ਸ: ਮਨਪ੍ਰੀਤ ਸਿੰਘ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਭਗਵੰਤ ਮਾਨ ਨੂੰ CM ਚਿਹਰਾ ਐਲਾਨੇ ਜਾਣ ਤੋਂ ਬਾਅਦ ਦਲਬੀਰ ਗੋਲਡੀ ਦਾ ਪਹਿਲਾ ਇੰਟਰਵਿਊ
ਇਸ ਤੋਂ ਪਹਿਲਾਂ ਸ: ਮਨਪ੍ਰੀਤ ਸਿੰਘ ਤਲਵੰਡੀ ਪਾਰਟੀ ਵਿੱਚ ਬਤੌਰ ਯੂਥ ਵਿੰਗ ਦੇ ਕਨਵੀਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ‘ਤੇ ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ ਸ: ਪਰਮਿੰਦਰ ਸਿੰਘ ਢੀਂਡਸਾ ਨੇ ਮਨਪ੍ਰੀਤ ਸਿੰਘ ਤਲਵੰਡੀ ਨੂੰ ਪਾਰਟੀ ਵਿੱਚ ਨਵੀਂ ਮਿਲੀ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਹੈ।
ਸ: ਮਨਪ੍ਰੀਤ ਸਿੰਘ ਨੂੰ ਮਿਲੇ ਨਵੇਂ ਅਹੁਦੇ ਦਾ ਐਲਾਨ ਕਰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਨੌਜਵਾਨ ਵਰਗ ਦੇ ਹਰਮਨ ਪਿਆਰੇ ਮਨਪ੍ਰੀਤ ਸਿੰਘ ਤਲਵੰਡੀ ਦੀ ਪਾਰਟੀ ਪ੍ਰਤੀ ਲਗਨ ਅਤੇ ਇਮਾਨਦਾਰੀ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਯੂਥ ਵਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਕਾਂਗਰਸ ਦੇ CM ਚਿਹਰੇ ਦੀ ਖਿੱਚੋਤਾਣ ‘ਚ ਨਵਾਂ ਮੋੜ! 4 ਮੰਤਰੀ ਖੁੱਲ੍ਹ ਕੇ ਆਏ ਸਾਹਮਣੇ
ਇਸ ਦੇ ਨਾਲ ਹੀ ਇਸ ਮੌਕੇ ‘ਤੇ ਪਾਰਟੀ ਦੇ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਸ: ਸੁਖਦੇਵ ਸਿੰਘ ਢੀਂਡਸਾ ਅਤੇ ਸ: ਪਰਮਿੰਦਰ ਸਿੰਘ ਢੀਂਡਸਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਯੂਥ ਵਿੰਗ ਪਾਰਟੀ ਦਾ ਮੁੱਖ ਧੂਰਾ ਹੈ ਜਿਸ ਵਿੱਚ ਮਿਹਨਤੀ ਅਤੇ ਉੁੱਚ ਯੋਗਤਾ ਪ੍ਰਾਪਤ ਨੌਜਵਾਨ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਜੁਟੇ ਹੋਏ ਹਨ।
ਸ: ਤਲਵੰਡੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੇ ਪਾਰਟੀ ਦੇ ਯੂਥ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।