ਮਨੋਹਰ ਲਾਲ ਖੱਟਰ ਨੇ 5 ਅਪ੍ਰੈਲ ਨੂੰ ਹਰਿਆਣਾ ਵਿਧਾਨ ਸਭਾ ਦਾ ਬੁਲਾਇਆ ਵਿਸ਼ੇਸ਼ ਸੈਸ਼ਨ

0
44

ਚੰਡੀਗੜ੍ਹ ‘ਤੇ ਅਧਿਕਾਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਟਕਰਾਅ ਵਧ ਗਿਆ ਹੈ। ਚੰਡੀਗੜ੍ਹ ਨੂੰ ਲੈ ਕੇ ਜਿੱਥੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ, ਉਥੇ ਹੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ, ਹਰਿਆਣਾ ਦੇ ਵੱਲੋਂ ਵੀ ਚੰਡੀਗੜ੍ਹ ਮਸਲੇ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ਬਾਰੇ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਮਨੋਹਰ ਸਰਕਾਰ ‘ਤੇ ਦਬਾਅ ਵਧ ਗਿਆ ਸੀ। ਇਸ ਪ੍ਰਸਤਾਵ ਦੇ ਵਿਰੋਧ ਵਿਚ ਸਾਰੀਆਂ ਪਾਰਟੀਆਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੀਆਂ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਮੀਟਿੰਗ ਹੋਈ। ਜਿਸ ਵਿੱਚ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 5 ਅਪ੍ਰੈਲ ਨੂੰ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।

ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਫੈਸਲੇ ਨੂੰ ਇੱਕ ਤਰਫਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਹਰ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ। ਅਜਿਹਾ ਇੱਕਪਾਸੜ ਫੈਸਲਾ ਲੈਣਾ ਨਿੰਦਣਯੋਗ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਹਰਿਆਣਾ ਤੋਂ ਮਾਫੀ ਮੰਗਣੀ ਚਾਹੀਦੀ ਹੈ। ਲੋਕਤੰਤਰ ਵਿੱਚ ਅਜਿਹੇ ਫੈਸਲਿਆਂ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ ਅਤੇ ਰਹੇਗੀ। ਇਸ ਤੋਂ ਇਲਾਵਾ ਵੀ ਕਈ ਮੁੱਦੇ ਹਨ ਜਿਨ੍ਹਾਂ ‘ਤੇ ਚਰਚਾ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here