ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੁਨੀਆਂ ਭਰ ਦੇ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਰਹੇ ਹਨ। ਮਲੇਸ਼ੀਆਂ ‘ਚ ਵੀ ਕੋਰੋਨਾ ਦੇ ਕੇਸਾਂ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮਲੇਸ਼ੀਆ ਵਿੱਚ ਕੋਰੋਨਾ ਵਾਇਰਸ ਦੇ 3,214 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਤੱਕ ਇਸ ਸੰਕਰਮਣ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 28,36,159 ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ‘ਚ ਸੋਮਵਾਰ ਤੱਕ ਸਾਹਮਣੇ ਆਏ ਨਵੇਂ ਮਾਮਲਿਆਂ ‘ਚੋਂ 406 ਅਜਿਹੇ ਹਨ ਜੋ ਵਿਦੇਸ਼ ਤੋਂ ਆਏ ਹਨ। ਇਸ ਦੇ ਨਾਲ ਹੀ ਸਥਾਨਕ ਪੱਧਰ ‘ਤੇ ਸੰਕਰਮਣ ਦੇ 2,808 ਮਾਮਲੇ ਹਨ।
ਬਾਦਲ ਨਿਵਾਸ ਬਾਹਰ ਲੱਗੀ ਸੱਥ, ਕਦੇ ਨੀਂ ਦੇਖਿਆ ਹੋਣਾ ਇਹ ਨਜ਼ਾਰਾ, “ਖ਼ਜਾਨਾ ਮੰਤਰੀ ਇਹਨਾਂ ਨੂੰ Bye Bye ਕਰਕੇ ਲੰਘਦੇ”
ਸਿਹਤ ਮੰਤਰਾਲੇ ਅਨੁਸਾਰ ਸੋਮਵਾਰ ਨੂੰ ਇੱਥੇ ਇਸ ਇਨਫੈਕਸ਼ਨ ਕਾਰਨ 10 ਮੌਤਾਂ ਹੋਈਆਂ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 31,902 ਹੋ ਗਈ ਹੈ। ਮੰਤਰਾਲੇ ਦੇ ਅਨੁਸਾਰ, 3,116 ਨਵੇਂ ਲੋਕ ਠੀਕ ਹੋ ਗਏ ਹਨ ਅਤੇ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ਵਿੱਚ ਹੁਣ ਤੱਕ 27,59,049 ਲੋਕ ਇਸ ਮਹਾਂਮਾਰੀ ਨੂੰ ਹਰਾ ਚੁੱਕੇ ਹਨ। ਇਸ ਸਮੇਂ ਦੇਸ਼ ਵਿੱਚ ਕੋਰੋਨਾ ਦੇ 45,208 ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 146 ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ ਹਨ। ਇਸ ਦੇ ਨਾਲ ਹੀ 65 ਨੂੰ ਆਕਸੀਜਨ ਦੀ ਲੋੜ ਹੈ।