ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮਸ਼ਹੂਰ ਗਾਇਕਾ ਅਤੇ ਭਾਰਤ ਰਤਨ ਐਵਾਰਡੀ ਲਤਾ ਮੰਗੇਸ਼ਕਰ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਦੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਲਤਾ ਜੀ ਨੇ ਭਾਰਤੀ ਸੰਗੀਤ ਨੂੰ ਅਮੀਰ ਬਣਾਉਣ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲਤਾ ਜੀ ਦੇ ਪਰਿਵਾਰ ਅਤੇ ਪ੍ਰਸ਼ੰਸਕਾ ਨਾਲ ਉਨ੍ਹਾਂ ਨੂੰ ਦਿਲੋਂ ਹਮਦਰਦੀ ਹੈ। ਲਤਾ ਮੰਗੇਸ਼ਕਰ ਦਾ ਅੱਜ ਹਸਪਤਾਲ ‘ਚ ਦਿਹਾਂਤ ਹੋ ਗਿਆ। ਉਹ ਪਿਛਲੇ 27 ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਹੋਣ ਮਗਰੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਕੋਰੋਨਾ ਨਾਲ ਨਿਮੋਨੀਆ ਵੀ ਹੋਇਆ ਸੀ।

“ਅੱਗ ਠੰਡੀ ਤਾਂ ਕੀ ਪੈਣੀ ਸੀ, ਸਗੋਂ ਉਬਾਲਾ ਮਾਰ ਗਈ”ਹਰਜੋਤ ਕਮਲ ਨਾਲ ਖ਼ਾਸ ਗੱਲਬਾਤ, ਸੁਣੋ ਕੀ ਕਹਿੰਦਾ ਦਿਲ !

ਸੱਤ ਦਹਾਕਿਆਂ ਤੋਂ ਵੱਧ ਦੇ ਕਰੀਅਰ ‘ਚ ਇੰਦੌਰ ‘ਚ ਜਨਮੀ ਸਵਰ ਕੋਕਿਲਾ ਮੰਗੇਸ਼ਕਰ ਨੇ 1,000 ਤੋਂ ਵੱਧ ਹਿੰਦੀ ਫ਼ਿਲਮਾਂ ਦੇ ਨਾਲ-ਨਾਲ ਵੱਖ-ਵੱਖ ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ ‘ਚ ਹਜ਼ਾਰਾਂ ਗੀਤਾਂ ਨੂੰ ਆਪਣੀ ਆਵਾਜ਼ ਦੇ ਚੁੱਕੀ ਹੈ। ਉਨ੍ਹਾਂ ਨੇ ਆਖਰੀ ਐਲਬਮ ਮਸ਼ਹੂਰ ਫ਼ਿਲਮ ਨਿਰਮਾਤਾ ਯਸ਼ ਚੋਪੜਾ ਨਾਲ ਰਿਕਾਰਡ ਕੀਤੀ ਸੀ। ਦਰਅਸਲ ਸਵਰ ਕੋਕਿਲਾ ਨੇ ਸਾਲ 2004 ਵਿੱਚ ਰਿਲੀਜ਼ ਹੋਈ ਫ਼ਿਲਮ “ਵੀਰ ਜ਼ਾਰਾ” ਦੇ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਸੀ।

LEAVE A REPLY

Please enter your comment!
Please enter your name here